ਪਰਗਟ ਸਿੰਘ ਨੇ ਵਿਧਾਨ ਸਭਾ ਚੋਣਾਂ ’ਚ ਕੈਪਟਨ ਦੀ ਅਗਵਾਈ ਨੂੰ ਲੈ ਕੇ ਹਰੀਸ਼ ਰਾਵਤ ’ਤੇ ਚੁੱਕੇ ਸਵਾਲ
ਪ੍ਰਕਾਸ਼ਿਤ
ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਹਰੀਸ਼ ਰਾਵਤ ਦੇ ਬਿਆਨ ’ਤੇ ਸਵਾਲ ਚੁੱਕੇ ਹਨ।
ਹਰੀਸ਼ ਰਾਵਤ ਨੇ ਕਿਹਾ ਸੀ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਾਂ ਲੜੀਆਂ ਜਾਣਗੀਆਂ।
ਹਰੀਸ਼ ਰਾਵਤ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਨ।
ਪਰਗਟ ਸਿੰਘ ਨੇ ਸਵਾਲ ਕੀਤਾ ਕਿ ਇਸ ’ਤੇ ਫੈਸਲਾ ਕਦੋਂ ਲਿਆ ਗਿਆ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਨਾਲ ਕੀਤੇ ਗਏ ਡਿਨਰ ਅਤੇ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ’ਤੇ ਪਰਗਟ ਸਿੰਘ ਨੇ ਸਵਾਲ ਚੁੱਕੇ।
ਰਿਪੋਰਟ – ਪਾਲ ਸਿੰਘ ਨੌਲੀ, ਐਡਿਟ- ਸਦਫ਼ ਖ਼ਾਨ