ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਇਨ੍ਹਾਂ ਪਿੰਡ ਵਾਸੀਆਂ ਨੇ ਕੀ ਫੈਸਲਾ ਲਿਆ ਹੈ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਪਿੰਡਾਂ ਵਿੱਚ ਲੋਕ ਸਿਆਸੀ ਪਾਰਟੀਆਂ ਦੇ ਵਿਰੋਧ ਵਿੱਚ ਲਾਮਬੰਦ ਹੋ ਗਏ ਹਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਬੀਜੇਪੀ ਦਾ ਸਿੱਧਾ ਵਿਰੋਧ ਕਰਨ ਅਤੇ ਬਾਕੀ ਸਿਆਸੀ ਪਾਰਟੀਆਂ ਨੂੰ ਸਵਾਲ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਇਸ ਬਾਬਤ ਬਰਨਾਲਾ ਦੇ ਕਈ ਪਿੰਡਾਂ ਵਿੱਚ ਲੋਕਾਂ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਪਿੰਡ ਵਿੱਚ ਦਾਖਲ ਹੋਣ ਵਿਰੁੱਧ ਚੇਤਾਵਨੀ ਜਾਰੀ ਕੀਤੀ ਗਈ ਹੈ।
ਪਿੰਡਾਂ ਵਿੱਚ ਬੋਰਡ ਲਗਾ ਕੇ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨ ਵਾਪਸ ਹੋਣ ਤੱਕ ਪਿੰਡਾਂ ਵਿੱਚ ਦਾਖਲ ਨਾ ਹੋਣ ਲਈ ਕਿਹਾ ਗਿਆ ਹੈ।
ਰਿਪੋਰਟ – ਸੁਖਚਰਨਪ੍ਰੀਤ, ਐਡਿਟ- ਸਦਫ਼ ਖਾਨ