ਸੁਖਬੀਰ ਬਾਦਲ ਨੇ ਦੱਸਿਆ ਉਨ੍ਹਾਂ ਨੇ ਆਪਣਾ '100 ਦਿਨਾਂ ਪੰਜਾਬ ਯਾਤਰਾ' ਦਾ ਪ੍ਰੋਗਰਾਮ ਮੁਲਤਵੀ ਕਿਉਂ ਕੀਤਾ

ਪ੍ਰਕਾਸ਼ਿਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ 100 ਦਿਨਾਂ ਦੀ ਯਾਤਰਾ ਵਾਲਾ ਪ੍ਰੋਗਰਾਮ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਹੈ।

ਇਸ ਗੱਲ ਦਾ ਜ਼ਿਕਰ ਉਨ੍ਹਾਂ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਉਹ ਇਸ ਹਫ਼ਤੇ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਨਗੇ।

ਸੁਖਬੀਰ ਬਾਦਲ ਨੇ ਇਹ ਐਲਾਨ ਬੀਤੇ ਦਿਨ ਮੋਗਾ ਵਿੱਚ ਉਨ੍ਹਾਂ ਦੀ ਰੈਲੀ ਖ਼ਿਲਾਫ਼ ਵਿਰੋਧ-ਪ੍ਰਦਰਸ਼ਨ ਤੋਂ ਬਾਅਦ ਲਿਆ।

ਦਰਅਸਲ, ਮੋਗਾ ਵਿੱਚ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲਿਸ ਦੀ ਕਾਰਵਾਈ ਹੋਈ ਸੀ। ਜਿਸ ਦੌਰਾਨ ਕਿਸਾਨਾਂ ਉੱਤੇ ਪੁਲਿਸ ਨੇ ਡੰਡੇ ਵੀ ਚਲਾਏ ਸਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)