ਕਿਸਾਨ ਅੰਦੋਲਨ: ਕਰਨਾਲ ਪੁਲਿਸ ਛਾਉਣੀ ਵਿੱਚ ਤਬਦੀਲ, ਥਾਂ-ਥਾਂ ਪੈਰਾਮਿਲਟਰੀ ਫੋਰਸ ਤਾਇਨਾਤ

ਪ੍ਰਕਾਸ਼ਿਤ

ਕਰਨਾਲ ਇਸ ਵੇਲੇ ਪੁਲਿਸ ਛਾਉਣੀ ਵਿੱਚ ਤਬਦੀਲ ਹੈ, ਧਾਰਾ 144 ਲੱਗੀ ਹੋਈ ਹੈ, ਇੰਟਰਨੈੱਟ ਸੇਵਾਵਾਂ ਠੱਪ ਹਨ।

ਅਨਾਜ ਮੰਡੀ ਵਿੱਚ ਕਿਸਾਨ ਪੰਚਾਇਤ ਰੱਖੀ ਗਈ ਹੈ। ਕਿਸਾਨਾਂ ਵੱਲੋਂ 7 ਸਤੰਬਰ ਨੂੰ ਧਰਨਾ ਦੇਣ ਤੇ ਮਿੰਨੀ ਸਕੱਤਰੇਤ ਨੂੰ ਘੇਰਣ ਦਾ ਸੱਦਾ ਦਿੱਤਾ ਗਿਆ ਹੈ।

ਕਰਨਾਲ ਦੇ ਡੀਸੀ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਵੱਲੋਂ ਹਾਈਵੇਅ ਜਾਮ ਕੀਤਾ ਜਾਂਦਾ ਹੈ ਤਾਂ ਪ੍ਰਸ਼ਾਸਨ ਬਰਦਾਸ਼ਤ ਨਹੀਂ ਕਰੇਗਾ। ਦਿੱਲੀ ਤੋਂ ਹਰਿਆਣਾ ਆਉਣ ਵਾਲੇ ਤੇ ਚੰਡੀਗੜ੍ਹ ਤੋਂ ਦਿੱਲੀ ਵੱਲ ਜਾ ਰਹੇ ਲੋਕਾਂ ਲਈ ਰੂਟ ਵਿੱਚ ਬਦਲਾਅ ਕੀਤਾ ਗਿਆ ਹੈ ਕਿਸਾਨ ਆਗੂ ਗੁਰਨਾਮ ਚਢੂਨੀ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਗੱਲ ਆਖੀ ਹੈ।

28 ਅਗਸਤ ਨੂੰ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ’ਤੇ ਕਿਸਾਨਾਂ ’ਤੇ ਪੁਲਿਸ ਲਾਠੀਚਾਰਜ ਹੋਇਆ ਸੀ। ਉਸ ਘਟਨਾ ਨਾਲ ਸਬੰਧਿਤ ਅਫ਼ਸਰਾਂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

(ਵੀਡੀਓ- ਕਮਲ ਸੈਣੀ/ANI)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)