You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ : 'ਜਾਂਚ 'ਚ ਜੇ ਕਿਸਾਨ ਦੋਸ਼ੀ ਹੋਏ ਤਾਂ ਵੀ ਕਾਰਵਾਈ ਕਰਾਂਗੇ' - ਅਨਿਲ ਵਿਜ
ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਕਰਨਾਲ ਕਿਸਾਨ ਅੰਦੋਲਨ ਉੱਤੇ ਬੋਲੇ। ਵਿਜ ਨੇ ਕਿਹਾ ਕਿ ਜਾਂਚ ਹੋਵੇਗੀ ਤਾਂ ਫਿਰ ਸਾਰਿਆਂ ਦੀ ਹੀ ਹੋਵੇਗੀ।
ਬਸਤਾੜਾ ਟੋਲ ਪਲਾਜ਼ਾ ’ਤੇ ਲਾਠੀਚਾਰਜ ਦੀ ਘਟਨਾ ਬਾਰੇ ਕਿਸਾਨ ਕਾਰਵਾਈ ਦੀ ਮੰਗ ਕਰ ਰਹੇ ਹਨ। ਹਰਿਆਣਾ ਦੇ ਕਰਨਾਲ ਵਿੱਚ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਪੱਕਾ ਧਰਨਾ ਲਗਾ ਦਿੱਤਾ ਹੈ। ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਸਿਰੇ ਨਾ ਚੜ੍ਹਨ ਕਾਰਨ ਮਿਨੀ ਸਕੱਤਰੇਤ ਬਾਹਰ ਧਰਨਾ ਜਾਰੀ ਹੈ।
ਕਿਸਾਨ ਮੋਰਚੇ ਦੇ ਰਾਕੇਸ਼ ਟਿਕੈਤ, ਬਲਬੀਰ ਰਾਜੇਵਾਲ ਸਣੇ ਕਈ ਕਿਸਾਨ ਆਗੂ ਇੱਥੇ ਪਹੁੰਚੇ ਸਨ।
ਕਰਨਾਲ ’ਚ ਇਹ ਪ੍ਰਦਰਸ਼ਨ ਤੇ ਘੇਰਾਓ 28 ਅਗਸਤ ਨੂੰ ਸ਼ਹਿਰ ਦੇ ਬਸਤਾੜਾ ਟੋਲ ਪਲਾਜ਼ਾ ’ਤੇ ਹੋਈ ਕਾਰਵਾਈ ਨੂੰ ਲੈ ਕੇ ਹੈ। 28 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਆਉਣ ਵਾਲੇ ਸਨ ਜਿਸ ਦਾ ਵਿਰੋਧ ਹੋ ਰਿਹਾ ਸੀ। ਬੈਠਕ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਪੁਲਿਸ ਕਾਰਵਾਈ ਹੋਈ, ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ਸਨ।
ਜ਼ਿੰਮੇਵਾਰ ਅਫ਼ਸਰ ਖਿਲਾਫ਼ ਕੇਸ ਦਰਜ ਕਰਨ ਦੀ ਕਿਸਾਨ ਆਗੂ ਮੰਗ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਖ਼ਬਰ ਆਈ ਕਿ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਇਲਜ਼ਾਮ ਲੱਗੇ ਕਿ ਪੁਲਿਸ ਕਾਰਵਾਈ ਕਾਰਨ ਲੱਗੀਆਂ ਸੱਟਾਂ ਮੌਤ ਦੀ ਵਜ੍ਹਾ ਬਣੀ। ਪ੍ਰਸ਼ਾਸਨ ਦੀ ਕਾਰਵਾਈ ਕਾਰਨ ਕਿਸਾਨ ਦੀ ਮੌਤ ਹੋਈ ਇਸ ਗੱਲ ਤੋਂ ਪੁਲਿਸ ਇਨਕਾਰ ਕਰਦੀ ਹੈ
(ਰਿਪੋਰਟ- ਕਮਲ ਸੈਣੀ, ਐਡਿਟ- ਰਾਜਨ ਪਪਨੇਜਾ)