ਖੇਤੀ ਕਾਨੂੰਨਾਂ ਖਿਲਾਫ਼ ਮੁਜ਼ਾਹਰੇ ਵੇਲੇ ਸੁਖਬੀਰ ਤੇ ਹਰਸਿਮਰਤ ਬਾਦਲ ਕੀ ਬੋਲੇ

ਪ੍ਰਕਾਸ਼ਿਤ

ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਤਿੰਨੇ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇੱਕ ਸਾਲ ’ਤੇ ਵਿਰੋਧ ਪ੍ਰਦਰਸ਼ਨ ਹੋਇਆ। ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਮਾਰਚ ਰੱਖਿਆ ਗਿਆ ਸੀ ਪਰ ਪੁਲਿਸ ਨੇ ਕੋਰੋਨਾ ਨਿਯਮਾਂ ਕਰਕੇ ਇਜਾਜ਼ਤ ਨਹੀਂ ਦਿੱਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵਰਕਰਾਂ ਨੂੰ ਸੰਬੋਧਿਤ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਸੀਨੀਅਰ ਲੀਡਰਸ਼ਿਪ ਵੱਲੋਂ ਗ੍ਰਿਫ਼ਤਾਰੀ ਦੇਣ ਦੀ ਗੱਲ ਆਖ ਕੇ ਵਰਕਰਾਂ ਨੂੰ ਵਾਪਸ ਜਾਣ ਲਈ ਕਹਿ ਦਿੱਤਾ।

ਅਕਾਲੀ ਦਲ ਦੇ ਇਸ ਪ੍ਰਦਰਸ਼ਨ ਕਾਰਨ ਦਿੱਲੀ ਦੇ ਅੰਦਰ ਕਈ ਥਾਵਾਂ ’ਤੇ ਜਾਮ ਦੇ ਹਾਲਾਤ ਸਨ। ਸ਼ਹਿਰ ਵਿੱਚ ਦਾਖਲ ਹੋਣ ਲਈ ਦਿੱਲੀ ਦੀਆਂ ਸਰਹੱਦਾ ’ਤੇ ਲੋਕਾਂ ਨੂੰ ਪਰੇਸ਼ਾਨੀਆਂ ਆਈ। ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲ ਭਾਈਵਾਲੀ ਤੋੜ ਚੁੱਕੀ ਹੈ।

ਤਿੰਨੇ ਖੇਤੀ ਕਾਨੂੰਨਾਂ ਬਾਰੇ ਸਰਕਾਰ ਤੇ ਕਿਸਾਨਾਂ ’ਚ ਕਈ ਬੈਠਕਾਂ ਹੋ ਚੁੱਕੀਆਂ ਹਨ ਪਰ ਕੋਈ ਨਤੀਜਾ ਨਹੀਂ ਨਿਕਲਿਆ। ਸਰਕਾਰ ਕਾਨੂੰਨਾਂ ’ਚ ਸੋਧ ਨੂੰ ਰਾਜ਼ੀ ਹੈ ਪਰ ਕਿਸਾਨ ਆਗੂ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)