You’re viewing a text-only version of this website that uses less data. View the main version of the website including all images and videos.
ਕੈਪਟਨ ਵੱਲੋਂ ਨਵਜੋਤ ਸਿੱਧੂ ਨੂੰ ‘ਐਂਟੀ-ਨੈਸ਼ਨਲ’ ਕਹਿਣ ਬਾਰੇ ਉਨ੍ਹਾਂ ਦੀ ਪਤਨੀ ਨੇ ਦਿੱਤਾ ਇਹ ਜਵਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ‘ਐਂਟੀ-ਨੈਸ਼ਨਲ’ ਕਹਿਣ ਬਾਰੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਜਵਾਬ ਦਿੱਤਾ ਹੈ।
ਨਵਜੋਤ ਕੌਰ ਸਿੱਧੂ ਨੇ ਕੈਪਟਨ ’ਤੇ ਕਈ ਸਵਾਲ ਵੀ ਖੜੇ ਕੀਤੇ ਹਨ।
ਨਵਜੋਤ ਸਿੰਘ ਸਿੱਧੂ ਤੇ ਕੈਪਟਨ ਵਿਚਾਲੇ ਖਿੱਚੋਤਾਣ ਦੇ ਬਾਵਜੂਦ ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ। ਹਾਲਾਤ ਇਹ ਬਣੇ ਕਿ ਕੈਪਟਨ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਚਰਨਜੀਤ ਸਿੰਘ ਚੰਨੀ ਸੀਐੱਮ ਬਣੇ।
ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੈਪਟਨ ਨਵਜੋਤ ਸਿੱਧੂ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਿਆ ਸੀ।
ਅਸਤੀਫ਼ਾ ਦੇਣ ਮਗਰੋਂ ਕੈਪਟਨ ਲਗਾਤਾਰ ਹਾਈ ਕਮਾਨ ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਟਵੀਟ ਕਰ ਰਹੇ ਹਨ।
ਕਾਂਗਰਸ ਪਾਰਟੀ ਦੀ ਤਰਜ਼ਮਾਨ ਸੁਪ੍ਰਿਆ ਸ੍ਰੀਨੇਤ ਨੇ ਵੀ ਕੈਪਟਨ ਦੇ ਟਵੀਟ ਅਤੇ ਇਸ ਬਿਆਨਾਂ ’ਤੇ ਜਵਾਬ ਦਿੱਤਾ।
ਕੈਪਟਨ ਵੀ ਕਹਿ ਚੁੱਕੇ ਹਨ ਕਿ ਉਹ ਸਿੱਧੂ ਦੀ ਖਿਲਾਫ਼ਤ ਕਰਨਗੇ ਭਾਵੇਂ ਪਾਰਟੀ ਉਨ੍ਹਾਂ (ਕੈਪਟਨ) ਨੂੰ ਕੱਢ ਦੇਵੇ।
ਰਿਪੋਰਟ- ਰਵਿੰਦਰ ਸਿੰਘ ਰੌਬਿਨ
ਐਡਿਟ- ਸ਼ਹਿਨਵਾਜ਼