You’re viewing a text-only version of this website that uses less data. View the main version of the website including all images and videos.
ਕੋਵਿਡ 19: ਪਤੀ ਕੋਮਾ ’ਚ, ਪਤਨੀ ਨੇ ਫਿਰ ਵੀ ਹੌਂਸਲਾ ਰੱਖਿਆ ਹੈ
ਪ੍ਰਕਾਸ਼ਿਤ
ਰਾਜਕੋਟ ਦੇ ਰਹਿਣ ਵਾਲੇ ਰਾਕੇਸ਼ ਵਾਘਾਸੀਆ ਪ੍ਰੋਫੈਸਰ ਦੇ ਤੌਰ 'ਤੇ ਕੰਮ ਕਰ ਰਹੇ ਸਨ।
ਕੋਵਿਡ-19 ਨਾਲ ਸੰਕਰਮਿਤ ਹੋਣ ਤੋਂ ਬਾਅਦ, ਪਰਿਵਾਰ ਵਿੱਚ ਇਕੱਲੇ ਕਮਾਉਣ ਵਾਲੇ ਰਾਕੇਸ਼ ਕੋਮਾ ਵਿੱਚ ਚਲੇ ਗਏ। ਉਨ੍ਹਾਂ ਦੇ ਇਲਾਜ ਲਈ ਪਰਿਵਾਰ ਨੇ ਲੱਖਾਂ ਰੁਪਏ ਖਰਚ ਕਰ ਦਿੱਤੇ ਹਨ।
ਉਨ੍ਹਾਂ ਦੀ ਪਤਨੀ ਨਮਰਤਾ ਵਾਘਾਸੀਆ ਦੇ ਅਨੁਸਾਰ, ਇਸ ਬਿਮਾਰੀ ਨੇ ਉਨ੍ਹਾਂ ਦੀ ਸਾਰੀ ਬੱਚਤ ਖਾ ਲਈ।
ਰਾਕੇਸ਼ ਵਾਘਾਸੀਆ ਆਪਣੇ ਪਰਿਵਾਰ ਵਿੱਚ ਇਕੱਲੇ ਕਮਾਉਣ ਵਾਲੇ ਹਨ। ਉਨ੍ਹਾਂ ਦੀ ਇਸ ਬਿਮਾਰੀ ਦੇ ਚਲਦਿਆਂ, ਉਨ੍ਹਾਂ ਦੇ ਪਰਿਵਾਰ ਨੂੰ ਆਪਣੇ ਜੀਵਨ ਦੇ ਇਸ ਬਹੁਤ ਮਾੜੇ ਦੌਰ ਵਿੱਚੋਂ ਲੰਘਣਾ ਪੈ ਰਿਹਾ ਹੈ।
ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਇਲਾਵਾ, ਪਰਿਵਾਰਕ ਮੈਂਬਰ ਸਰੀਰਕ ਅਤੇ ਮਾਨਸਿਕ ਚੁਣੌਤੀਆਂ ਨਾਲ ਵੀ ਨਜਿੱਠ ਰਹੇ ਹਨ।