You’re viewing a text-only version of this website that uses less data. View the main version of the website including all images and videos.
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ। ਹਾਲਹੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਕੀਤਾ ਹੈ। ਟਵੀਟ ਵਿੱਚ ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨ ਸੋਨੀਆਂ ਗਾਂਧੀ ਨੂੰ ਲਿਖਿਆ ਲੈਟਰ ਪਾਇਆ ਹੈ।
ਤੁਹਾਨੂੰ ਦੱਸ ਦੇਈਏ ਕਿ 18 ਜੁਲਾਈ ਨੂੰ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ ਅਤੇ ਉਨ੍ਹਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਸਨ।
ਕੈਪਟਨ ਅਮਰਿੰਦਰ ਸਿੰਘ ਨਾਲ ਅੰਦਰੂਨੀ ਖਿੱਚੋਤਾਣ ਤੋਂ ਬਾਅਦ ਸਿੱਧੂ ਨੂੰ ਕਾਂਗਰਸ ਪ੍ਰਧਾਨ ਦੀ ਕੁਰਸੀ ਮਿਲੀ ਸੀ।
ਸਤੰਬਰ ਮਹੀਨੇ ਵਿੱਚ ਹਾਲਾਤ ਇਹ ਪੈਦਾ ਹੋ ਗਏ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸੀਐੱਮ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਅਤੇ ਚਰਨਜੀਤ ਚੰਨੀ ਨੰ ਹਾਈਕਮਾਨ ਨੇ ਸੀਐਮ ਬਣਾਇਆ। ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਵੀ ਬੋਲੇ ਹਨ।