ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
ਪ੍ਰਕਾਸ਼ਿਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ।
ਉਨ੍ਹਾਂ ਦੀ ਇਸ ਮੁਲਾਕਾਤ ਨੇ ਸਿਆਸੀ ਹਲਚਲ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਜਦੋਂ ਦਿੱਲੀ ਪੁੱਜੇ ਸੀ, ਉਸ ਵੇਲੇ ਤੋਂ ਹੀ ਕਿਆਸ ਲਗਾਏ ਜਾ ਰਹੇ ਸੀ ਕਿ ਕੈਪਟਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ।
ਕੈਪਟਨ ਨੇ ਕਿਹਾ ਸੀ ਕਿ ਉਹ ਦਿੱਲੀ ’ਚ ਆਪਣੀ ਰਿਹਾਇਸ਼ ਕਪੂਰਥਲਾ ਹਾਊਸ ਨੂੰ ਖਾਲੀ ਕਰਨ ਲਈ ਆਏ ਹਨ ਤਾਂਕਿ ਨਵੇਂ ਮੁੱਖ ਮੰਤਰੀ ਨੂੰ ਘਰ ਸੌਂਪਿਆਂ ਜਾ ਸਕੇ।
ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਹ ਕਿਸੀ ਰਾਜਨੀਤਿਕ ਮੁਲਾਕਾਤ ਲਈ ਨਹੀਂ ਆਏ ਹਨ।
ਇਹ ਵੀ ਪੜ੍ਹੋ: