ਕਿਸਾਨ ਅੰਦੋਲਨ: ਝੋਨੇ ਦੀ ਖਰੀਦ ਹੁਣ 3 ਅਕਤੂਬਰ ਤੋਂ ਕਿਉਂ, ਖੱਟਰ ਨੇ ਦੱਸਿਆ
ਪ੍ਰਕਾਸ਼ਿਤ
ਕੇਂਦਰ ਸਰਕਾਰ ਵੱਲੋਂ ਪਹਿਲਾਂ ਝੋਨੇ ਦੀ ਖਰੀਦ 11 ਅਕਤੂਬਰ ਤੋਂ ਕਰਨ ਦਾ ਫੈਸਲਾ ਲਿਆ ਗਿਆ ਸੀ। ਪਰ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ 3 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਐਲਾਨ ਕੀਤਾ ਹੈ।
ਪੰਜਾਬ-ਹਰਿਆਣਾ ਵਿੱਚ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਹੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਨੇ ਵੀ ਪ੍ਰਧਾਨ ਮੰਤਰੀ ਸਾਹਮਣੇ ਇਹ ਮਸਲਾ ਰੱਖਿਆ ਸੀ।
ਉਧਰ ਅਕਾਲੀ ਦਲ ਨੇ ਝੋਨੇ ਦੀ ਖਰੀਦ ਦੇ ਸਰਕਾਰ ਦੇ ਫੈਸਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
(ਵੀਡੀਓ – ANI/SAD ਐਡਿਟ – ਸ਼ਾਹਨਵਾਜ਼ ਅਹਿਮਦ)