ਕਾਂਗਰਸੀ ਆਗੂਆਂ ਨੇ ਕੈਪਟਨ ’ਤੇ ਲਗਾਏ ਇਲਜ਼ਾਮ, ਅਕਾਲੀ ਦਲ ਦੇ ਨਿਸ਼ਾਨੇ ’ਤੇ ਮੁੱਖ ਮੰਤਰੀ ਚੰਨੀ

ਪ੍ਰਕਾਸ਼ਿਤ

ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਨੂੰ ਲੈ ਕੇ ਪੰਜਾਬ ’ਚ ਸਿਆਸੀ ਜੰਗ ਛਿੜ ਗਈ ਹੈ।

ਪੰਜਾਬ ਸਰਕਾਰ ਦੇ ਮੰਤਰੀ ਇਸ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਦੱਸ ਰਹੇ ਹਨ ਅਤੇ ਉਨ੍ਹਾਂ ’ਤੇ ਬੀਜੇਪੀ ਨਾਲ ਸਾਂਠ-ਗਾਂਠ ਕਰਨ ਦੇ ਇਲਜ਼ਾਮ ਵੀ ਲਗਾ ਰਹੇ ਹਨ।

ਦੂਜੇ ਪਾਸੇ ਅਕਾਲੀ ਦਲ ਇਲਜ਼ਾਮਾਂ ਦੀ ਝੜੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਲਗਾ ਰਿਹਾ ਹੈ।

ਸੁਖਬੀਰ ਬਾਦਲ ਅਤੇ ਬਿਕਮ ਮਜੀਠਿਆ ਸਣੇ ਕਈ ਅਕਾਲੀ ਦਲ ਆਗੂ ਗਵਰਨਰ ਹਾਊਸ ਦੇ ਬਾਹਰ ਧਰਨੇ ’ਤੇ ਬੈਠੇ ਹਨ।

ਰਿਪੋਰਟ- ਏਐੱਨਆਈ, ਗੁਰਪ੍ਰੀਤ ਸਿੰਘ ਚਾਵਲਾ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)