BSF ਦੇ ਵਧਾਏ ਗਏ ਅਧਿਕਾਰ ਖੇਤਰ ਬਾਰੇ ਪੰਜਾਬ ਦੇ ਸਾਬਕਾ DGP ਸ਼ਸ਼ੀਕਾਂਤ ਨੇ ਕੀ ਕਿਹਾ
ਪ੍ਰਕਾਸ਼ਿਤ
ਦਰ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੂੰ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ਅੰਦਰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ, ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਹਨ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਅੱਤਵਾਦ ਅਤੇ ਸਰਹੱਦ ਪਾਰ ਦੇ ਅਪਰਾਧਾਂ ਦੇ ਵਿਰੁੱਧ 'ਜ਼ੀਰੋ ਟੌਲਰੈਂਸ' ਦੇ ਉਦੇਸ਼ ਨਾਲ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਉੱਤੇ ਅਜਿਹਾ ਕੀਤਾ ਗਿਆ ਹੈ।
ਜਿਸ ਦੇ ਤਹਿਤ ਬੀਐੱਸਐੱਫ ਦੇ ਅਧਿਕਾਰੀ 10 ਸੂਬਿਆਂ ਅਤੇ 2 ਕੇਂਦਰ ਸ਼ਾਸਿਤ ਰਾਜਿਆਂ ਵਿੱਚ ਕੌਮੀ ਸੁਰੱਖਿਆ ਨਾਲ ਜੁੜੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਬਿਨਾਂ ਰੁਕਾਵਟ ਕਾਰਵਾਈ ਕਰ ਸਕਦੇ ਹਨ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਲਈ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਪੰਜਾਬ ਦੇ ਸਾਬਕਾ ਡੀਜੀਪੀ ਸ਼ਸ਼ੀਕਾਂਤ ਨਾਲ ਖ਼ਾਸ ਗੱਲਬਾਤ ਕੀਤੀ।
ਐਡਿਟ-ਸਦਫ਼ ਖ਼ਾਨ