ਫਾਜ਼ਿਲਕਾ ਵਿੱਚ ਵਿਆਹੁਤਾ ਜੋੜੇ ਦੇ ਕਤਲ ਦਾ ਕੀ ਹੈ ਪੂਰਾ ਮਾਮਲਾ
ਪ੍ਰਕਾਸ਼ਿਤ
ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੇ ਪਿੰਡ ਸੱਪਾਂਵਾਲੀ ਵਿਖੇ 'ਅਣਖ ਖਾਤਰ ਕਤਲ' ਦਾ ਮਾਮਲਾ ਸਾਹਮਣੇ ਆਇਆ ਹੈ। ਮੁੰਡੇ ਪੱਖ ਦਾ ਇਲਜ਼ਾਮ ਹੈ ਕਿ ਕੁੜੀ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਮੁੰਡੇ-ਕੁੜੀ ਨੂੰ ਅਗਵਾ ਕਰਕੇ ਮਾਰ ਦਿੱਤਾ। ਦੋਵਾਂ ਨੇ 1 ਅਕਤੂਬਰ ਨੂੰ ਦਿੱਲੀ ਵਿੱਚ ਕੋਰਟ ਮੈਰਿਜ ਕਰਵਾਈ ਸੀ ਤੇ ਹੁਣ ਮੁੰਡੇ ਦੀ...
ਭੈਣ ਘਰ ਮੋਗਾ ਦੇ ਪਿੰਡ ਰੌਂਤਾ ਵਿੱਚ ਦੋਵੇਂ ਰਹਿ ਰਹੇ ਸਨ। ਮੁੰਡੇ ਦੇ ਪਰਿਵਾਰ ਵਾਲਿਆਂ ਨੇ ਦੋਵਾਂ ਦੇ ਸਬੰਧ ਅਤੇ ਕਤਲ ਦੀ ਵਾਰਦਾਤ ਬਾਰੇ ਦੱਸਿਆ। ਪੁਲਿਸ ਨੇ ਇਸ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ 16 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।
ਰਿਪੋਰਟ- ਸੁਰਿੰਦਰ ਮਾਨ, ਐਡਿਟ- ਰਾਜਨ ਪਪਨੇਜਾ