ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਐਲਾਨ ਕਰ ਸੋਨੀਆ ਗਾਂਧੀ ਅਸਤੀਫ਼ੇ ਵੀਲੀ ਚਿੱਠੀ ਵਿੱਚ ਕੀ ਲਿਖਿਆ

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਦਾ ਐਲਾਨ ਕਰ ਸੋਨੀਆ ਗਾਂਧੀ ਅਸਤੀਫੇ ਵੀਲੀ ਚਿੱਠੀ ਵਿੱਚ ਕੀ ਲਿਖਿਆ
ਪ੍ਰਕਾਸ਼ਿਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਦਾ ਨਾਮ 'ਪੰਜਾਬ ਲੋਕ ਕਾਂਗਰਸ' ਦੱਸਿਆ ਹੈ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਰਸਮੀਂ ਤੌਰ 'ਤੇ ਅਸਤੀਫ਼ਾ ਦੇ ਦਿੱਤਾ ਹੈ।

ਕੈਪਟਨ ਨੇ ਆਪਣੇ ਟਵਿੱਟਰ 'ਤੇ ਜਾਣਕਾਰੀ ਦਿੰਦਿਆਂ ਕਿਹਾ, "ਮੈਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ ਜਿਸ ਵਿੱਚ ਮੈਂ ਆਪਣੇ ਅਸਤੀਫ਼ੇ ਦੇ ਕਾਰਨਾਂ ਬਾਰੇ ਦੱਸਿਆ ਹੈ।"

"ਮੇਰੀ ਨਵੀਂ ਪਾਰਟੀ ਦਾ ਨਾਮ ਪੰਜਾਬ ਲੋਕ ਕਾਂਗਰਸ ਹੈ ਜਿਸ ਦਾ ਰਜਿਸਟ੍ਰੇਸ਼ਨ ਚੋਣ ਕਮਿਸ਼ਨ ਕੋਲ ਪੈਂਡਿੰਗ ਹੈ। ਪਾਰਟੀ ਦਾ ਚੋਣ ਨਿਸ਼ਾਨ ਵੀ ਅਜੇ ਮਨਜ਼ੂਰ ਹੋਣਾ ਹੈ।"

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਇੱਕ ਲੰਬੇ ਦੌਰ ਦੀ ਤਲਖ਼ੀ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਉਸ ਵੇਲੇ ਉਨ੍ਹਾਂ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਵਿੱਚ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਦਾ ਅਪਮਾਨ ਹੋਇਆ ਹੈ।

ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)