ਪੰਜਾਬ ’ਚ ਪੈਟਰੋਲ ਤੇ ਡੀਜ਼ਲ ਦੂਜੇ ਸੂਬਿਆਂ ਨਾਲੋਂ ਹੁਣ ਕਿੰਨਾ ਸਸਤਾ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਬੈਠਕ ਤੋਂ ਬਾਅਦ ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕੀਤਾ ਗਿਆ।
ਪੰਜਾਬ ਸਰਕਾਰ ਵੱਲੋਂ ਪੈਟਰੋਲ ਦੀ ਕੀਮਤ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 5 ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਘਟੇ ਹੋਏ ਰੇਟ ਅੱਜ ਰਾਤ ਤੋਂ ਲਾਗੂ ਕੀਤੇ ਜਾਣਗੇ।
ਬਿਜਲੀ ਸਸਤੀ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹੁਣ ਡੀਜ਼ਲ ਅਤੇ ਪੈਟਰੋਲ ਦੇ ਰੇਟ ਘਟਾਏ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤੀਹ ਸਾਲਾਂ ਵਿੱਚ ਪਹਿਲੀ ਵਾਰ ਹੋਇਆ ਕਿ ਪੰਜਾਬ ਵਿੱਚ ਡੀਜ਼ਲ ਹਰਿਆਣਾ ਨਾਲੋਂ ਸਸਤਾ ਹੋ ਗਿਆ ਹੈ।
ਐਡਿਟ : ਅਸਮਾ ਹਾਫਿਜ਼