ਨੰਗੇ ਪੈਰੀਂ ਜੰਗਲ ਤੋਂ ਰਾਸ਼ਟਰਪਤੀ ਭਵਨ ਪਹੁੰਚੀ ਤੁਲਸੀ ਗੌੜਾ ਕੌਣ

ਪ੍ਰਕਾਸ਼ਿਤ

ਕਰਨਾਟਕ ਦੀ 77 ਸਾਲਾ ਤੁਲਸੀ ਗੌੜਾ ਕੁਦਰਤ ਦੀ ਸਾਂਭ-ਸੰਭਾਲ ਲਈ ਕਾਫ਼ੀ ਕੰਮ ਕਰਦੀ ਹੈ। ਤੁਲਸੀ ਜੰਗਲਾਤ ਵਿਭਾਗ ਦੇ ਬੂਟੇ ਲਾਉਣ ਦੇ ਪ੍ਰੋਗਰਾਮ ਵਿੱਚ ਕਾਫ਼ੀ ਸਰਗਰਮ ਰਹਿੰਦੇ ਸਨ। ਉਨ੍ਹਾਂ ਦੇ ਕੰਮ ਨੂੰ ਵੇਖਦੇ ਹੋਏ ਵਿਭਾਗ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ।

14 ਸਾਲ ਕੰਮ ਕਰਨ ਤੋਂ ਬਾਅਦ ਉਹ ਰਿਟਾਇਰ ਹੋਏ। ਹੁਣ ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)