ਟਰੈਕਟਰ ਰੈਲੀ ਹਿੰਸਾ ਦੇ ਮੁਲਜ਼ਮਾਂ ਨੂੰ 2-2 ਲੱਖ ਦੇ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਚੰਨੀ

ਪ੍ਰਕਾਸ਼ਿਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਦਿੱਲੀ ਦੀ ਰਾਜਧਾਨੀ ਵਿੱਚ ਟਰੈਕਟਰ ਰੈਲੀ ਕੱਢਣ ਦੇ ਇਲਜ਼ਾਮਾਂ ਹੇਠ ਦਿੱਲੀ ਪੁਲਿਸ ਨੇ ਜਿਨ੍ਹਾਂ 83 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 2-2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

ਚੰਨੀ ਦੇ ਇਸ ਐਲਾਨ ਦੀ ਅਕਾਲੀ ਦਲ ਤੇ ਭਾਜਪਾ ਨੇ ਨਿਖੇਧੀ ਕੀਤੀ ਹੈ। ਅਕਾਲੀ ਦਲ ਨੇ ਇਸ ਨੂੰ ਇਲੈਕਸ਼ਨ ਸਟੰਟ ਕਰਾਰ ਦਿੱਤਾ ਹੈ। ਉੱਧਰ ਭਾਜਪਾ ਨੇ ਇਸ ਫੈਸਲੇ ਨੂੰ ਮੰਦਭਾਗਾ, ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਦੱਸਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)