ਗੁਰਮੀਤ ਬਾਵਾ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ, ਕਲਾਕਾਰਾਂ ਨੇ ਕਿੱਤੇ ਨਾਲ ਜੁੜੀਆਂ ਮੁਸ਼ਕਿਲਾਂ ਵੀ ਦੱਸੀਆਂ

ਵੀਡੀਓ ਕੈਪਸ਼ਨ, ਗੁਰਮੀਤ ਬਾਵਾ ਨੂੰ ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਪ੍ਰਕਾਸ਼ਿਤ

ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਦਾ ਐਤਵਾਰ ਨੂੰ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਅੰਮ੍ਰਿਤਸਰ ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਚੱਲ ਰਹੀ ਸੀ। ਉਨ੍ਹਾਂ ਦੇ ਜਾਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ।

ਉਨ੍ਹਾਂ ਦੀ ਧੀ ਇਸ ਗੱਲ ਤੋਂ ਨਿਰਾਸ਼ ਹੈ ਕਿ ਉਨ੍ਹਾਂ ਨੂੰ ਸਰਕਾਰਾਂ ਵੱਲੋਂ ਸਹੀ ਸਨਮਾਨ ਨਹੀਂ ਮਿਲਿਆ। ਸਾਹਿਤ ਜਗਤ ਦੇ ਲੋਕ ਉਨ੍ਹਾਂ ਦੀਆਂ ਉਪਲਬਧੀਆਂ ਯਾਦ ਕਰ ਰਹੇ ਹਨ ਪਰ ਸਰਕਾਰਾਂ ਤੋਂ ਨਿਰਾਸ਼ ਵੀ ਹਨ।

ਰਿਪੋਰਟ- ਰਵਿੰਦਰ ਸਿੰਘ ਰੌਬਿਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)