ਕਿਸਾਨ ਅੰਦੋਲਨ: ਤੋਮਰ ਦੀ ‘ਘਰ ਜਾਣ’ ਦੀ ਸਲਾਹ ਦਾ ਕਿਸਾਨਾਂ ਵੱਲੋਂ ਜਵਾਬ

ਵੀਡੀਓ ਕੈਪਸ਼ਨ, ਕਿਸਾਨ
ਪ੍ਰਕਾਸ਼ਿਤ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨਿੱਚਰਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ, ''ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦਾ ਐਲਾਨ ਕਰਨ ਤੋਂ ਬਾਅਦ ਹੁਣ ਅੰਦੋਲਨ ਕਰਨ ਦੀ ਕੋਈ ਤੁਕ ਨਹੀਂ ਬਣਦੀ ਹੈ।"

ਖ਼ਬਰ ਏਜੰਸੀ ਏਐਨਆਈ ਮੁਤਾਬਕ ਕੇਂਦਰੀ ਨਰਿੰਦਰ ਸਿੰਘ ਤੋਮਰ ਦੇ ਬਿਆਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ, ''ਕਿਹਾ ਹੀ ਹੈ, ਲਿਖ ਕੇ ਤਾਂ ਕੁਝ ਨਹੀਂ ਦਿੱਤਾ। ਸਾਨੂੰ ਲਿਖ ਕੇ ਦੇਣ ਕਿ ਪਰਾਲੀ ਦੇ ਉੱਪਰ ਕੋਈ ਕਾਰਵਾਈ ਨਹੀਂ ਕਰਾਂਗੇ। ਬਿਜਲੀ ਬਿਲ ਅਸੀਂ ਵਾਪਸ ਲੈ ਲਵਾਂਗੇ। ਗੱਲ ਖ਼ਤਮ।''

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)