ਕਿਸਾਨ ਜਥੇਬੰਦੀਆਂ ਦੇ ਚੋਣਾਂ ਲੜਨ ਦੇ ਫੈਸਲੇ ਦਾ ਕਿਸ ਨੂੰ ਹੋਵੇਗਾ ਨੁਕਸਾਨ ਤੇ ਕਿਸ ਨੂੰ ਫ਼ਾਇਦਾ - ਨਜ਼ਰੀਆ

ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਸੰਘਰਸ਼ ਜਿੱਤ ਕੇ ਆਈਆਂ ਪੰਜਾਬ ਦੀਆਂ 32 ਵਿਚੋਂ 22 ਜਥੇਬੰਦੀਆਂ ਨੇ ਪੰਜਾਬ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

ਕਿਸਾਨਾਂ ਨੇ ਪੰਜਾਬ ਵਿਧਾਨ ਸਭਾ ਵਿਚ 117 ਸੀਟਾਂ ਉੱਤੇ ਚੋਣ ਲੜਨ ਦਾ ਐਲਾਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੂੰ ਆਪਣਾ ਚਿਹਰਾ ਬਣਾਇਆ ਹੈ

ਪਰ ਕੀ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਿਰਫ਼ ਖੇਤੀ ਮੁੱਦਿਆਂ ਉੱਤੇ ਪੰਜਾਬ ਦੀਆਂ ਚੋਣਾਂ ਜਿੱਤ ਸਕਦੀਆਂ ਹਨ।

ਕਿਸਾਨਾਂ ਦੇ ਚੋਣ ਮੈਦਾਨ ਵਿਚ ਆਉਣ ਨਾਲ ਕਿਸ ਨੂੰ ਫਾਇਦਾ ਹੋਵੇਗਾ ਅਤੇ ਕਿਸ ਨੂੰ ਨੁਕਸਾਨ

ਪੰਜਾਬ ਯੂਨੀਵਰਸਿਟੀ ਚੰਡ਼ੀਗੜ੍ਹ ਦੇ ਰਾਜਨੀਤੀ ਵਿਭਾਗ ਦੇ ਪ੍ਰੋ ਮੁਹੰਮਦ ਖਾਲਿਦ ਨਾਲ ਬੀਬੀਸੀ ਪੰਜਾਬੀ ਦੀ ਪੱਤਰਕਾਰ ਮਨਪ੍ਰੀਤ ਕੌਰ ਦੀ ਖਾਸ ਗੱਲਬਾਤ