ਗਨੀਵ ਕੌਰ ਲਈ ਮਜੀਠਾ ਨੂੰ ਜਿੱਤਣ ਦੇ ਨਾਲ ਇਸ ਰੁੱਸੇ ਨੂੰ ਮਨਾਉਣ ਦੀ ਵੀ ਚੁਣੌਤੀ

ਪ੍ਰਕਾਸ਼ਿਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਹੁਣ ਮਜੀਠਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਪਾਰਟੀ ਦੇ ਉਮੀਦਵਾਰ ਹਨ।

ਅਚਾਨਕ ਬਦਲੇ ਸਿਆਸੀ ਸਮੀਕਰਨਾਂ ਕਾਰਨ ਰਾਜਨੀਤੀ ਵਿੱਚ ਐਂਟਰੀ ਕਰਨ ਵਾਲੇ ਗਨੀਵ ਕੌਰ ਨੇ ਬੁੱਧਵਾਰ ਸਵੇਰੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ।

ਕੱਥੂਨੰਗਲ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਮੀਡੀਆ ਨਾਲ ਗੱਲ ਵੀ ਕੀਤੀ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ। ਪਾਰਟੀ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਵੀ ਉਮੀਦਵਾਰ ਐਲਾਨਿਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਮਜੀਠਾ ਸੀਟ ਛੱਡ ਦਿੱਤੀ। ਹੁਣ ਇਸ ਸੀਟ ਤੋਂ ਗਵੀਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ।

ਰਿਪੋਰਟ- ਅਰਸ਼ਦੀਪ ਕੌਰ, ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)