ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦਾ ਕੀ ਹੈ ਪੂਰਾ ਮਾਮਲਾ

ਵੀਡੀਓ ਕੈਪਸ਼ਨ, ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦਾ ਕੀ ਹੈ ਪੂਰਾ ਮਾਮਲਾ
ਪ੍ਰਕਾਸ਼ਿਤ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਉਨ੍ਹਾਂ ਉੱਤੇ ਆਤਮਨਗਰ ਤੋਂ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿੰਘ ਕੜਵਲ ਉੱਤੇ ਹਮਲਾ ਕਰਨ ਦਾ ਇਲਜਾਮ ਹੈ।

ਪੁਲਿਸ ਨੇ ਉਨ੍ਹਾਂ ਉੱਪਰ ਧਾਰਾ 307 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਸਿਮਰਜੀਤ ਸਿੰਘ ਬੈਂਸ ਇਸ ਨੂੰ ਕਾਂਗਰਸ ਦੀ ਸਾਜਿਸ਼ ਦੱਸ ਰਹੇ ਹਨ।

ਉੱਧਰ ਕਾਂਗਰਸ ਉਮੀਦਵਾਰ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪੁੱਤਰ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਮਾਮਲਾ ਸੋਮਵਾਰ ਰਾਤ ਦਾ ਹੈ ਜਦੋਂ ਕਾਂਗਰਸ ਉਮੀਦਵਾਰ ਅਤੇ ਸਿਮਰਤਜੀਤ ਸਿੰਘ ਬੈਂਸ ਵਿਚਾਲੇ ਝਗੜਾ ਹੋਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਰਿਪੋਰਟ- ਜਸਬੀਰ ਸ਼ੇਤਰਾ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)