ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਮਾਂ: 'ਸਕੂਲ ਵਿੱਚ ਝਾੜੂ ਮਾਰਨ ਦਾ ਕੰਮ ਜਾਰੀ ਰੱਖਾਂਗੀ'

ਪ੍ਰਕਾਸ਼ਿਤ

ਭਦੌੜ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਦੋ ਕਮਰਿਆਂ ਵਾਲੇ ਛੋਟੇ ਜਿਹੇ ਘਰ ਵਿੱਚ ਰਹਿਣ ਵਾਲੇ ਉਗੋਕੇ ਇੱਕ ਮੋਬਾਇਲ ਰਿਪੇਅਰ ਦੀ ਦੁਕਾਨ ਚਲਾਉਂਦੇ ਹਨ, ਉਨ੍ਹਾਂ ਦੇ ਪਿਤਾ ਮਜ਼ਦੂਰ ਹਨ ਅਤੇ ਉਨ੍ਹਾਂ ਦੀ ਮਾਤਾ ਇੱਕ ਸਰਕਾਰੀ ਸਕੂਲ ਵਿੱਚ ਇੱਕ ਸਫਾਈ ਕਰਮਚਾਰੀ ਹਨ।

ਬੇਸ਼ੱਕ ਉਨ੍ਹਾਂ ਦੇ ਪੁੱਤਰ ਵਿਧਾਇਕ ਚੁਣੇ ਗਏ ਹਨ ਪਰ ਪਰਿਵਾਰ ਅੱਜ ਵੀ ਮਿਹਨਤ ਦੀ ਕਮਾਈ ਨੂੰ ਪਹਿਲ ਦੇ ਰਿਹਾ ਹੈ

ਵੀਡੀਓ- ANI. ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)