ਪੰਜਾਬ ਵਿੱਚ ਹੋਏ ਇੱਕ ਹੋਰ ਕਤਲ ਦੇ ਹਵਾਲੇ ਨਾਲ ਕਾਨੂੰਨ ਵਿਵਸਥਾ ਦਾ ਹਾਲ ਜਾਣੋ

ਪ੍ਰਕਾਸ਼ਿਤ

ਅੰਮ੍ਰਿਤਸਰ ਦੇ ਪਿੰਡ ਨੰਗਲੀ ਦੇ ਰਹਿਣ ਵਾਲੇ ਵਿਜੇਬੀਰ, ਜਿਹੜੇ ਕਿ ਦੋ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਘੁੰਮਣ ਗਏ ਸਨ। ਬੀਤੇ ਦਿਨੀਂ ਉਨ੍ਹਾਂ ਦੀ ਲਾਸ਼ ਮਿਲੀ। ਵਿਜੇਬੀਰ ਦੇ ਪਰਿਵਾਰ ਮੁਤਾਬਕ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ ਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲਗਾਤਾਰ ਕਤਲ ਦੇ ਕਈ ਮਾਮਲੇ ਸਾਹਮਣੇ ਆਏ ਹਨ, ਵੇਖੋ ਇਸ ਸਬੰਧੀ ਵਿਸਥਾਰ ਵਿੱਚ ਰਿਪੋਰਟ।

ਰਿਪੋਰਟ- ਰਵਿੰਦਰ ਸਿੰਘ ਰੌਬਿਨ

ਐਡਿਟ- ਦੇਵੇਸ਼ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)