You’re viewing a text-only version of this website that uses less data. View the main version of the website including all images and videos.
ਤਜਿੰਦਰ ਬੱਗਾ: ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਰਾਹ ’ਚ ਰੋਕਿਆ
ਪ੍ਰਕਾਸ਼ਿਤ
ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਭੱਖ ਗਈ ਹੈ। ਬੱਗਾ ਨੂੰ ਪੰਜਾਬ ਲੈ ਕੇ ਜਾ ਰਹੀ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਹਰਿਆਣਾ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ ਹੈ।
ਪੰਜਾਬ ਪੁਲਿਸ ਦੀ ਟੀਮ ਨੂੰ ਕੁਰੁਕਸ਼ੇਤਰ ਨੇੜੇ ਪਿੰਡ ਮਸਾਣਾ ਵਿਖੇ ਹਰਿਆਣਾ ਪੁਲਿਸ ਨੇ ਰੋਕਿਆ ਹੈ।
ਉਧਰ ਦਿੱਲੀ ਦੇ ਜਨਕਪੁਰੀ ਥਾਣੇ ਬਾਹਰ ਭਾਜਪਾ ਵਰਕਰਾਂ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬੱਗਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਦੱਸ ਦਈਏ ਕਿ ਤਜਿੰਦਰ ਪਾਲ ਸਿੰਘ ਬੱਗਾ ਖ਼ਿਲਾਫ਼ ਸਾਈਬਰ ਕ੍ਰਾਈਮ ਮੋਹਾਲੀ ਨੇ 1 ਅਪ੍ਰੈਲ ਨੂੰ ਭੜਕਾਊ ਬਿਆਨਬਾਜ਼ੀ ਦੇਣ ਕਾਰਨ ਕੇਸ ਕਰਜ ਕੀਤਾ ਹੈ।
(ਵੀਡੀਓ – ਕਮਲ ਸੈਣੀ, ਏਐੱਨਆਈ ਐਡਿਟ – ਦੇਵੇਸ਼ ਸਿੰਘ)