ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ’ਚ ਕਿਵੇਂ ਲੱਗ ਗਈ ਅੱਗ

ਪ੍ਰਕਾਸ਼ਿਤ

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਭਿਆਨਕ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਲਗਭਗ 600 ਮਰੀਜ਼ਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ਬਾਹਰ ਕੱਢ ਲਿਆ ਗਿਆ।

ਹਸਪਤਾਲ ਦੇ ਸਟਾਫ਼ ਸਣੇ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਨੇ ਘਟਨਾ ਬਾਰੇ ਦੱਸਿਆ।

ਓਪੀਡੀ ਨੇੜੇ ਹੋਈ ਇਸ ਘਟਨਾ ਤੋਂ ਬਾਅਦ ਕਈ ਵਾਰਡਾਂ ਵਿੱਚ ਦਾਖਲ ਮਰੀਜ਼ਾਂ ਨੂੰ ਬਾਹਰ ਕੱਢ ਲਿਆ ਗਿਆ। ਉਧਰ ਅੱਗ ਬੁਝਾਊ ਦਸਤੇ ਮੁਤਾਬਕ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਮੌਕੇ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਹਾਲਾਤ ਕੰਟਰੋਲ ਵਿੱਚ ਹਨ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

(ਰਿਪੋਰਟ - ਰਵਿੰਦਰ ਸਿੰਘ ਰੌਬਿਨ, ਐਡਿਟ - ਦੇਵੇਸ਼ ਸਿੰਘ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)