ਪੇਸ਼ਾਵਰ ਵਿੱਚ ਦੋ ਸਿੱਖ ਦੁਕਾਨਦਾਰਾਂ ਦੇ ਕਤਲ ਦਾ ਪੂਰਾ ਮਾਮਲਾ

ਪ੍ਰਕਾਸ਼ਿਤ

ਪੇਸ਼ਾਵਰ ਵਿੱਚ ਸਿੱਖ ਭਾਈਚਾਰੇ ਨਾਲ ਸੰਬੰਧਿਤ ਦੋ ਦੁਕਾਨਦਾਰਾਂ ਦਾ ਐਤਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਬੀਬੀਸੀ ਪੱਤਰਕਾਰ ਅਲੀ ਕਾਜ਼ਮੀ ਮੁਤਾਬਕ ਰਣਜੀਤ ਸਿੰਘ (42) ਅਤੇ ਕੁਲਜੀਤ ਸਿੰਘ (38) ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਸਰਬੰਦ ਇਲਾਕੇ ਵਿੱਚ ਗੋਲੀਆਂ ਮਾਰੀਆਂ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਾਤਾਰ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)