ਭਗਵੰਤ ਮਾਨ ਨੇ ਕਿਸਾਨਾਂ ਨੂੰ ਕਿਹਾ, ‘ਮੇਰਾ ਸਾਥ ਦੇ ਕੇ ਦੇਖ ਲਓ, ਜੇ ਘਾਟਾ ਪੈ ਗਿਆ ਤਾਂ ਮੈਂ ਪੂਰਾ ਕਰ ਦਿਆਂਗਾ'

ਪ੍ਰਕਾਸ਼ਿਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਧਰਨੇ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੱਲਬਾਤ ਦਾ ਦੌਰ ਖੁੱਲ੍ਹਾ ਹੈ। ਧਰਨਾ ਦੇਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ ਪਰ ਉਹ ਮੁੱਦੇ ਤਾਂ ਦੱਸ ਦੇਣ।

ਉਨ੍ਹਾਂ ਨੇ ਕਿਹਾ, "ਮੈਂ ਤਾਂ ਆਪਣੇ ਵੱਲੋਂ ਧਰਤੀ ਦਾ ਪਾਣੀ, ਹਵਾ ਅਤੇ ਵਾਤਾਵਰਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹਾਂ।"

"ਮੁਲਾਕਾਤ ਕਰਨ ਲਈ ਜਦੋਂ ਮਰਜ਼ੀ ਆਉਣ, ਮੈਂ ਪਹਿਲਾਂ ਵੀ ਬੁਲਾਉਂਦਾ ਰਿਹਾ, ਮੈਂ ਆਪ ਕਿਸਾਨ ਦਾ ਬੇਟਾ, 18 ਜੂਨ ਤੇ 10 ਜੂਨ ਵਿੱਚ ਕੀ ਫਰਕ ਹੈ। ਜਦੋਂ ਮੈਂ ਕਹਿ ਰਿਹਾ ਹਾਂ ਕਿ ਐੱਮਐੱਸਪੀ ਮੂੰਗੀ 'ਤੇ ਵੀ ਅਤੇ ਬਾਸਮਤੀ 'ਤੇ ਵੀ ਹੋਵੇਗੀ, ਭਾਵੇਂ ਜਿੰਨੀ ਮਰਜ਼ੀ ਸਿਲ ਵਾਲੀ ਲੈਣ ਆਉਣ ਪਰ ਇੱਕ ਵਾਰ ਕੋਸ਼ਿਸ਼ ਤਾਂ ਕਰ ਕੇ ਦੇਖ ਲਓ।“

ਭਗਵੰਤ ਮਾਨ ਨੇ ਕਿਹਾ, "ਮੈਂ ਜਥੇਬੰਦੀਆਂ ਕੋਲੋਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਮੈਨੂੰ ਇਹ ਦੱਸ ਦੇਣ ਕਿ ਮੈਂ ਧਰਤੀ ਲਈ ਗ਼ਲਤ ਕੀ ਕਰ ਰਿਹਾ ਹਾਂ। ਮੈਂ ਸਹਿਯੋਗ ਮੰਗ ਰਿਹਾ ਪਰ ਇੱਕ ਸਾਲ ਮੇਰਾ ਸਾਥ ਦੇ ਕੇ ਦੇਖ ਲਓ, ਜੇ ਘਾਟਾ ਪੈ ਗਿਆ ਤਾਂ ਮੈਂ ਸਰਕਾਰ 'ਚ ਹਾਂ ਪੂਰਾ ਕਰ ਦਿਆਂਗਾ।"

(ਐਡਿਟ-ਸਦਫ਼ ਖ਼ਾਨ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)