ਕੀ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਪੰਜਾਬ ਵਿੱਚ ਬੰਦ ਹੋ ਗਈ ਹੈ - ਗਰਾਊਂਡ ਰਿਪੋਰਟ
ਪ੍ਰਕਾਸ਼ਿਤ
ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਨੂੰ ਅਦਾਇਗੀ ਨਾ ਕੀਤੇ ਜਾਣ ਕਾਰਨ ਇਹ ਸਕੀਮ ਲਗਭਗ ਠੱਪ ਹੋ ਗਈ ਹੈ। ਜਿਸ ਦੇ ਤਹਿਤ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪੈਸੇ ਆਪਣੀ ਜੇਬ ਵਿੱਚੋਂ ਦੇਣੇ ਪੈ ਰਹੇ ਹਨ।
ਹਾਲਾਂਕਿ, ਪੰਜਾਬ ਦੇ ਸਿਹਤ ਮੰਤਰੀ ਡਾ. ਸਿੰਗਲਾ ਨੇ ਆਈਐੱਮਏ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਇਨ੍ਹਾਂ ਦਾ ਬਕਾਇਆ ਜਲਦੀ ਹੀ ਦੇ ਦਿੱਤਾ ਜਾਵੇਗਾ।
ਇਸ ਵਿਚਾਲੇ ਬੀਬੀਸ ਪੰਜਾਬੀ ਨੇ ਪੰਜਾਬ ਵਿੱਚ ਇਸ ਯੋਜਨਾ ਦੇ ਲਾਹੇ ਦੀ ਜ਼ਮੀਨੀਂ ਹਕੀਕਤ ਜਾਣਨ ਦੀ ਕੋਸ਼ਿਸ਼ ਕੀਤੀ।
ਰਿਪੋਰਟ- ਸੁਖਚਰਨ ਪ੍ਰੀਤ, ਗੁਰਪ੍ਰੀਤ ਚਾਵਲਾ, ਜਸਬੀਰ ਸ਼ੇਤਰਾ, ਪ੍ਰਦੀਪ ਪੰਡਿਤ
ਐਡਿਟ- ਸਦਫ਼ ਖ਼ਾਨ