You’re viewing a text-only version of this website that uses less data. View the main version of the website including all images and videos.
ਕੈਨੇਡਾ ਜਾਣ ਨੂੰ ਨਾਂਹ ਕਰਨ ਵਾਲੇ ਅਰਸ਼ਦੀਪ ਸਿੰਘ ਦੇ ਸੰਘਰਸ਼ ਦੀ ਕਹਾਣੀ
ਪ੍ਰਕਾਸ਼ਿਤ
ਪੰਜਾਬ ਕਿੰਗਸ ਦੇ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਭਾਰਤ ਦੀ ਟੀ-20 ਟੀਮ ਲਈ ਚੁਣ ਲਿਆ ਗਿਆ ਹੈ। ਇਹ ਚੋਣ ਦੱਖਣੀ ਅਫ਼ਰੀਕਾ ਖਿਲਾਫ਼ ਟੀ-20 ਸੀਰਜ਼ ਲਈ ਕੀਤੀ ਗਈ ਹੈ।
ਅਰਸ਼ਦੀਪ ਸਿੰਘ ਨੇ ਇਸ ਵਾਰ ਵੀ ਆਈਪੀਐੱਲ ਵਿੱਚ ਪੰਜਾਬ ਕਿੰਗਸ ਲਈ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਵੇਂ ਉਨ੍ਹਾਂ ਦੀ ਟੀਮ ਪਲੇਆਫ ਤੱਕ ਨਹੀਂ ਪਹੁੰਚ ਸਕੀ ਪਰ ਅਰਸ਼ਦੀਪ ਦੀਆਂ ਇਸ ਸੀਜ਼ਨ ਵਿੱਚ ਲਈਆਂ 10 ਵਿਕਟਾਂ ਨੇ ਉਨ੍ਹਾਂ ਨੂੰ ਟੀਮ ਇੰਡੀਆ ਤੱਕ ਪਹੁੰਚਾ ਦਿੱਤਾ ਹੈ।
ਸਾਲ 2021 ਦੇ ਆਈਪੀਐੱਲ ਵਿੱਚ ਵੀ ਅਰਸ਼ਦੀਪ ਨੇ ਚੰਗਾ ਪ੍ਰਦਰਸ਼ਨ ਕੀਤਾ ਸੀ। ਉਸ ਵੇਲੇ ਬੀਬੀਸੀ ਪੰਜਾਬੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਸੀ।