You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਦੇ ਪਿੰਡ ਪੁੱਜੀਆਂ ਬੀਬੀਆਂ ਦੇ ਨਹੀਂ ਰੁਕੇ ਹੰਝੂ, ਚੰਡੀਗੜ੍ਹ ਤੋਂ ਦਿੱਲੀ ਤੱਕ ਮੁਜ਼ਾਹਰੇ
ਪ੍ਰਕਾਸ਼ਿਤ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਨ੍ਹਾਂ ਦੇ ਪਿੰਡ ਵਿੱਚ ਮਾਹੌਲ ਭਾਵੁਕ ਹੈ। 29 ਮਈ ਦੀ ਰਾਤ 28 ਸਾਲ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮੂਸੇਵਾਲਾ ਦੇ ਘਰ ਗਏ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਦੇ ਪਰਿਵਾਰ ਦੀਆਂ ਮੰਗਾਂ ਦੱਸੀਆਂ। ਉੱਧਰ ਭਾਜਪਾ ਅਤੇ ਅਕਾਲੀ ਦਲ ਦੇ ਆਗੂ ਰਾਜ ਭਵਨ ਪਹੁੰਚੇ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਸਿੱਧੂ ਮੂਸੇਵਾਲਾ ਦੇ ਕਤਲ ਦੇ ਵਿਰੋਧ ਵਿੱਚ ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤੱਕ ਕਾਂਗਰਸ ਨੇ ਮੁਜ਼ਾਹਰੇ ਕੀਤੇ।
ਕਾਂਗਰਸ ਨੇ ਚੰਡੀਗੜ੍ਹ ਵਿੱਚ ‘ਆਪ’ ਦਾ ਦਫ਼ਤਰ ਘੇਰਿਆ ਤਾਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਘੇਰਾਓ ਕੀਤਾ।
ਵੀਡੀਓ- ANI, ਮੇਯੰਕ ਮੋਂਗੀਆ, ਗੁਲਸ਼ਨ ਕੁਮਾਰ
ਐਡਿਟ- ਸਦਫ਼ ਖ਼ਾਨ