You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਦੋਂ ਹਜੂਮ ਸਾਹਮਣੇ ਭਾਵੁਕ ਹੋ ਕੇ ਪੱਗ ਲਾਹ ਦਿੱਤੀ
ਪ੍ਰਕਾਸ਼ਿਤ
ਇਹ ਉਹ ਮੌਕਾ ਸੀ ਜਦੋਂ ਆਪਣੇ ਪੁੱਤਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਅੰਤਮ ਯਾਤਰਾ ਵੇਲੇ ਉਨ੍ਹਾਂ ਦੇ ਪਿਤਾ ਬੇਹੱਦ ਭਾਵੁਕ ਹੋ ਗਏ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਦੇ ਹਜੂਮ ਸਾਹਮਣੇ ਆਪਣੀ ਪੱਗ ਕੁਝ ਪਲਾਂ ਲਈ ਲਾਹ ਦਿੱਤੀ।
ਬਲਕੌਰ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਮ ਯਾਤਰਾ ਵਿੱਚ ਸ਼ਾਮਲ ਹੋਣ ਆਏ ਲੋਕਾਂ ਦਾ ਵੱਡਾ ਇਕੱਠ ਦੇਖ ਕੇ ਭਾਵੁਕ ਹੋ ਗਏ।
ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਪਿੰਡ ਮੂਸਾ ਵਿੱਚ ਉਨ੍ਹਾਂ ਦੇ ਹੀ ਖੇਤਾਂ ਵਿੱਚ ਸਸਕਾਰ ਕਰ ਦਿੱਤਾ ਗਿਆ।