You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ: ਅਦਾਕਾਰਾ ਸੋਨੀਆ ਮਾਨ ਭਾਵੁਕ, ਮਨਕੀਰਤ ਔਲਖ ਦੀ ਅਪੀਲ
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਚਾਰੇ-ਪਾਸਿਓਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ, ਇਸੇ ਲੜੀ ਸਿੱਧੂ ਮੂਸੇਵਾਲਾ ਨਾਲ ਕੰਮ ਚੁੱਕੀ ਅਦਾਕਾਰਾ ਸੋਨੀਆ ਮਾਨ ਨੇ ਸੋਸ਼ਲ ਮੀਡੀਆ ਉੱਤੇ ਸ਼ਰਧਾਂਜਲੀ ਦੇਣ ਵਾਲੇ ਕਲਾਕਾਰਾਂ ਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨਸਾਫ਼ ਦੀ ਮੰਗ ਕਰਨ।
ਇਸ ਪੂਰੇ ਕਤਲ ਕਾਂਡ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਵੀ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣਿਆ, ਜਿਸ ਤੋਂ ਬਾਅਦ ਮਨਕੀਰਤ ਔਲਖ ਨੇ ਇੰਸਟਾਗ੍ਰਾਮ 'ਤੇ ਵੀਡੀਓ ਸਟੋਰੀ ਪਾ ਕੇ ਕਿਹਾ ਕਿ ਮੀਡੀਆ ਜ਼ਿੰਮੇਵਾਰੀ ਨਾਲ ਰਿਪੋਰਟਿੰਗ ਕਰੇ।
ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।
ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।
ਐਡਿਟ- ਅਸਮਾ ਹਾਫ਼ਿਜ਼