You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ: ਮਨਪ੍ਰੀਤ ਸਿੰਘ ਦੇ ਪਿਤਾ- 'ਮੇਰਾ ਪੁੱਤ ਦੋਸ਼ੀ ਹੈ ਤਾਂ ਬੇਸ਼ੱਕ ਖੜ੍ਹਾ ਕੇ ਗੋਲੀ ਮਾਰ ਦਿਓ '
ਫਰੀਦਕੋਟ ਦੇ ਪਿੰਡ ਢੈਪਈ ਦੇ ਹਰਪਾਲ ਸਿੰਘ ਸਿੱਧੂ ਮੂਸੇਵਾਲਾ ਦੇ ਗਾਣਿਆਂ ਦੇ ਫੈਨ ਹੋਣ ਅਤੇ ਆਪਣੇ ਪੁੱਤਰ ਨੂੰ ਬੇਕਸੂਰ ਦੱਸਣ ਵਾਲੇ ਹਰਪਾਲ ਸਿੰਘ ਮਨਪ੍ਰੀਤ ਸਿੰਘ ਦੇ ਪਿਤਾ ਹਨ।
ਉਹੀ ਮਨਪ੍ਰੀਤ ਸਿੰਘ ਜਿਸ ਨੂੰ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਵਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦਾ ਪੁਲਿਸ ਦਾਅਵਾ ਕਰ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਤੀਜੇ ਦਿਨ ਪੰਜਾਬ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕਰਨ ਦਾ ਦਾਅਵਾ ਕੀਤਾ। ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੇਹਰਾਦੂਨ ਤੋਂ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਸੂਤਰਾਂ ਮੁਤਾਬਕ ਇਹ ਪੰਜਾਬ ਪੁਲਿਸ ਦੇ ਵਿਸ਼ੇਸ਼ ਟਾਸਕ ਫੋਰਸ ਨੇ ਉਤਰਾਖੰਡ ਪੁਲਿਸ ਦੇ ਸਾਂਝੇਂ ਆਪਰੇਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ 6 ਵਿਅਕਤੀਆਂ ਵਿੱਚੋਂ ਇੱਕ ਦੱਸਿਆ ਜਾਂਦਾ ਹੈ।
ਮਨਪ੍ਰੀਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਣ ਮਗਰੋਂ ਉਸਦੇ ਪਿਤਾ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਹੇਮਕੁੰਟ ਸਾਹਿਬ ਗਿਆ ਸੀ।
ਹਰਪਾਲ ਸਿੰਘ ਨੂੰ ਜਾਣਕਾਰੀ ਨਹੀਂ ਹੈ ਕਿ ਉਨ੍ਹਾਂ ਦਾ ਪੁੱਤਰ ਕਿੱਥੇ ਹੈ ਪਰ ਪੁਲਿਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਗੱਲਬਾਤ ਦੌਰਾਨ ਪੁਲਿਸ ਸੂਤਰਾਂ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਇਸ ਬਾਰੇ ਹੋਰ ਵਿਸਥਾਰ ਵਿੱਚ ਦੱਸਣ ਤੋਂ ਇਨਕਾਰ ਕੀਤਾ। ਮਨਪ੍ਰੀਤ ਦੇ ਪਿਤਾ ਕਹਿੰਦੇ ਹਨ ਕਿ ਉਨ੍ਹਾਂ ਦਾ ਪੁੱਤਰ ਬੇਕਸੂਰ ਹੈ ਅਤੇ ਉਸਨੂੰ ਫਸਾਇਆ ਜਾ ਰਿਹਾ ਹੈ।
ਫਰੀਦਕੋਟ ਦਾ ਢੈਪਈ ਪਿੰਡ ਮਾਨਸਾ ਦੇ ਪਿੰਡ ਜਵਾਹਰਕੇ ਤੋਂ ਕੁਝ ਦੂਰੀ ਤੇ ਹੀ ਹੈ, ਜਿੱਥੇ ਸਿੱਧੂ ਮੂਸੇਵੈਲਾ ਦੇ 29 ਮਈ ਨੂੰ ਉੱਤੇ ਹਮਲਾ ਹੋਇਆ ਸੀ। ਮਨਪ੍ਰੀਤ ਉੱਤੇ ਹੋਰ ਕਿਹੜੇ ਕੇਸ ਹਨ ਉਸ ਬਾਰੇ ਫਰੀਦਕੋਟ ਦੀ ਐੱਸਐੱਸਪੀ ਅਵਨੀਤ ਤੌਕ ਸਿੱਧੂ ਨੇ ਦੱਸਿਆ।
ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।
ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।
ਰਿਪੋਰਟ- ਭਾਰਤ ਭੂਸ਼ਣ, ਐਡਿਟ- ਸਦਫ਼ ਖ਼ਾਨ