You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਚਰਚਾ 'ਚ ਆਏ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਬਾਰੇ ਜਾਣੋ
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਸਮੂਹ ਦਾ ਨਾਂ ਸਾਹਮਣੇ ਆ ਰਿਹਾ ਹੈ।
ਪੰਜਾਬ ਦੇ ਡੀਜੀਪੀ ਵੀ ਕੇ ਭੰਵਰਾ ਮੁਤਾਬਕ, ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਲਾਰੈਂਸ ਬਿਸ਼ਨੋਈ ਅਤੇ ਲੱਕੀ ਪਟਿਆਲ ਗਰੁੱਪ ਵਿਚਾਲੇ ਦੀ ਲੜਾਈ ਲੱਗਦੀ ਹੈ
ਉਨ੍ਹਾਂ ਦੱਸਿਆ, ''ਬਿਸ਼ਨੋਈ ਗਰੁੱਪ ਨੇ ਇਸ ਕਤਲ ਦੀ ਜਿੰਮੇਵਾਰੀ ਲਈ ਹੈ ਅਤੇ ਇਸ ਨੂੰ ਵਿੱਕੀ ਮਿੱਠੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ।''
ਮੂਸੇਵਾਲਾ ਕਤਲ ਮਾਮਲੇ ਵਿੱਚ ਜਿਸ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਨਾਮ ਸਾਹਮਣੇ ਆਇਆ ਹੈ, ਆਖਿਰ ਉਹ ਕੌਣ ਹਨ
ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਉਸ ਨੂੰ ਘੇਰ ਕੇ ਦਿਨ-ਦਿਹਾੜੇ ਆਧੁਨਿਕ ਹਥਿਆਰਾਂ ਨਾਲ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ।
ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।
ਵੀਡੀਓ- ਪ੍ਰਿਅੰਕਾ ਧੀਮਾਨ
ਰਿਪੋਰਟ- ਅਰਵਿੰਦ ਛਾਬੜਾ
ਸ਼ੂਟ ਐਡਿਟ- ਅਸਮਾ ਹਾਫ਼ਿਜ਼