ਸਿੱਧੂ ਮੂਸੇਵਾਲਾ ਦੇ ਘਰ ਬਾਹਰ ਆ ਰਹੇ ਲੋਕਾਂ ਦੇ ਇਹ ਜਜ਼ਬਾਤ ਨਜ਼ਰ ਆ ਰਹੇ ਹਨ

ਪ੍ਰਕਾਸ਼ਿਤ

ਮਾਨਸਾ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਸਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲੇ ਵੀ ਪਹੁੰਚੇ ਹੋਏ ਸਨ। ਕਈ ਲੋਕ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਗਏ ਤਾਂ ਕਈਆਂ ਨੇ ਸੀਐੱਮ ਮਾਨ ਦੇ ਦੇਰੀ ਨਾਲ ਪਹੁੰਚਣ ਤੇ ਉਨ੍ਹਾਂ ਦੀ ਆਲੋਚਨਾ ਵੀ ਕੀਤੀ।

ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। 29 ਮਈ ਨੂੰ ਉਸ ਨੂੰ ਘੇਰ ਕੇ ਦਿਨ-ਦਿਹਾੜੇ ਆਧੁਨਿਕ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਮੂਸੇਵਾਲਾ ਦਾ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ। ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।

ਵੀਡੀਓ- ਭਾਰਤ ਭੂਸ਼ਣ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)