You’re viewing a text-only version of this website that uses less data. View the main version of the website including all images and videos.
ਮੂਸੇਵਾਲਾ ਦੀ 'ਸਮਾਧ' 'ਤੇ ਆ ਰਹੇ ਲੋਕ ਕੀ ਕਹਿ ਰਹੇ ਹਨ
ਮਾਨਸਾ ਦੇ ਪਿੰਡ ਮੂਸਾ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਵਾਲੇ ਲੋਕ ਲਗਾਤਾਰ ਆ ਰਹੇ ਹਨ।
ਪੰਜਾਬ ਤੇ ਗੁਆਂਢੀ ਸੂਬਿਆਂ ਤੋਂ ਰੋਜਾਨਾ ਲੋਕ ਉਨ੍ਹਾਂ ਦੇ ਪਿੰਡ ਪਹੁੰਚ ਰਹੇ ਹਨ। ਐਤਵਾਰ ਨੂੰ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। 29 ਮਈ ਨੂੰ ਉਸ ਨੂੰ ਘੇਰ ਕੇ ਦਿਨ-ਦਿਹਾੜੇ ਆਧੁਨਿਕ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਮੂਸੇਵਾਲਾ ਦਾ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਂ ਨੂੰ ਸਿਖ਼ਰਾਂ ਉੱਤੇ ਪਹੁੰਚਾ ਦਿੱਤਾ ਹੈ। ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।
ਵੀਡੀਓ- ਭਾਰਤ ਭੂਸ਼ਣ ,ਐਡਿਟ- ਸਦਫ਼ ਖ਼ਾਨ