ਭਾਜਪਾ ਆਗੂ ਦੀ ਟਿੱਪਣੀ ਮਗਰੋਂ ਵਿਦੇਸ਼ 'ਚ ਭਾਰਤੀ ਵਸਤਾਂ ਦਾ ਬਾਈਕਾਟ ਸ਼ੁਰੂ

ਪ੍ਰਕਾਸ਼ਿਤ

ਭਾਰਤੀ ਜਨਤਾ ਪਾਰਟੀ ਦੀ ਆਗੂ ਨੂਪੁਰ ਸ਼ਰਮਾ ਤੇ ਨਵੀਨ ਜਿੰਦਲ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਇਸਲਾਮਿਕ ਦੇਸ਼ਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਤਰ, ਕੁਵੈਤ ਅਤੇ ਇਰਾਨ ਨੇ ਐਤਵਾਰ ਨੂੰ ਭਾਰਤੀ ਰਾਜਦੂਤਾਂ ਨੂੰ ਤਲਬ ਕਰਕੇ ਭਾਰਤ ਸਰਕਾਰ ਨੂੰ ਜਨਤਕ ਤੌਰ ਉੱਤੇ ਮਾਫ਼ੀ ਮੰਗਣ ਲਈ ਕਿਹਾ।

ਇਸ ਦੇ ਨਾਲ ਹੀ ਇਨ੍ਹਾਂ ਦੇਸ਼ਾਂ ਦੇ ਸੋਸ਼ਲ ਮੀਡੀਆ ਉੱਪਰ ਭਾਰਤੀ ਵਸਤੂਆਂ ਦੇ ਬਾਈਕਾਟ ਦੀ ਮੰਗ ਵੀ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਇੱਕ ਟੀਵੀ ਸ਼ੋਅ ਦੌਰਾਨ ਭਾਜਪਾ ਆਗੂ ਨੂਪੁਰ ਸ਼ਰਮਾ ਵੱਲੋਂ ਵਿਵਾਦਤ ਬਿਆਨ ਦਿੱਤਾ ਗਿਆ ਸੀ।

ਇਸ ਬਿਆਨ ਤੋਂ ਬਾਅਦ ਮੱਧ ਪੂਰਬ ਦੇ ਦੇਸ਼ ਕਤਰ, ਓਮਾਨ,ਸਾਊਦੀ ਅਰਬ ਅਤੇ ਮਿਸਰ ਵਿੱਚ ਵੀ ਟਵਿੱਟਰ ਰਾਹੀਂ ਵਿਰੋਧ ਜਤਾਇਆ ਗਿਆ। ਭਾਰਤ ਤੋਂ ਆਉਣ ਵਾਲੀਆਂ ਵਸਤੂਆਂ ਦੇ ਬਾਈਕਾਟ ਦੀ ਗੱਲ ਵੀ ਸੋਸ਼ਲ ਮੀਡੀਆ ਉੱਪਰ ਕੀਤੀ ਗਈ।

ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਵੱਲੋਂ ਸਖ਼ਤ ਸ਼ਬਦਾਂ ਵਿੱਚ ਨੂਪੁਰ ਸ਼ਰਮਾ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਮੰਤਰਾਲੇ ਵੱਲੋਂ ਇਸ ਸੰਬੰਧੀ ਇਕ ਅਧਿਕਾਰਿਕ ਬਿਆਨ ਵੀ ਜਾਰੀ ਕੀਤਾ ਗਿਆ ਹੈ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)