ਸੰਗਰੂਰ ਜ਼ਿਮਨੀ ਚੋਣ: ਮੈਦਾਨ ਵਿੱਚ ਨਿੱਤਰੇ ਉਮੀਦਵਾਰਾਂ ਬਾਰੇ ਜਾਣੋ

ਪ੍ਰਕਾਸ਼ਿਤ

ਸੰਗਰੂਰ ਜ਼ਿਮਨੀ ਚੋਣ ਲਈ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਦੱਸ ਦਈਏ ਕਿ ਸੰਗਰੂਰ ਤੋਂ ਪਹਿਲਾਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਸਾਂਸਦ ਸਨ। ਉਨ੍ਹਾਂ ਦੀ ਵਿਧਾਨ ਸਭਾ ਲਈ ਚੋਣ ਤੋਂ ਬਾਅਦ ਹੀ ਇਹ ਲੋਕ ਸਭਾ ਸੀਟ ਖਾਲ੍ਹੀ ਹੋ ਗਈ ਸੀ। 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਨ। ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤੇ ਹਨ। ਆਓ ਇਨ੍ਹਾਂ ਉਮੀਦਵਾਰਾਂ ਬਾਰੇ ਜਾਣਦੇ ਹਾਂ।

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)