ਸਿੱਧੂ ਮੂਸੇਵਾਲਾ ਕਤਲ: 8 ਗ੍ਰਿਫ਼ਤਾਰੀਆਂ ਬਾਰੇ ਪੁਲਿਸ ਨੇ ਕੀ ਦੱਸਿਆ

ਪ੍ਰਕਾਸ਼ਿਤ

ਪੰਜਾਬ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਘੱਟੋ-ਘੱਟ ਅੱਠ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਨੇ ਚਾਰ ਸ਼ੂਟਰਾਂ ਦੀ ਪਛਾਣ ਕਰਨ ਦਾ ਵੀ ਦਾਅਵਾ ਕੀਤਾ ਹੈ।

ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਪ੍ਰਮੋਦ ਬਾਨ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਹੈ। 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਲੋਕਾਂ ਵਿੱਚ ਇਹ ਲੋਕ ਸ਼ਾਮਲ ਹਨ...

• ਸਿਰਸਾ ਵਾਸੀ ਸੰਦੀਪ ਸਿੰਘ ਉਰਫ਼ ਕੇਕੜਾ

• ਤਲਵੰਡੀ ਸਾਬੋ ਵਾਸੀ ਮਨਪ੍ਰੀਤ ਸਿੰਘ ਉਰਫ਼ ਮੰਨਾ

• ਫਰੀਦਕੋਟ ਦੇ ਢੈਪਈ ਤੋਂ ਮਨਪ੍ਰੀਤ ਭਾਊ

• ਅੰਮ੍ਰਿਤਸਰ ਦੇ ਡੋਡੇ ਕਲਸੀਆਂ ਤੋਂ ਸਰਾਜ ਮਿੰਟੂ

• ਹਰਿਆਣਾ ਦੇ ਤਖ਼ਤ ਮੱਲ ਤੋਂ ਪ੍ਰਦੀਪ ਸਿੰਘ ਸਿੱਧੂ ਉਰਫ਼ ਪੱਬੀ

• ਰਿਵਾੜੀ ਤੋਂ ਮੋਨੂ ਡੋਗਰ

• ਫਤਿਹਾਬਾਦ ਤੋਂ ਪਵਨ ਬਿਸ਼ਨੋਈ ਅਤੇ ਨਸੀਬ

(ਐਡਿਟ – ਅਸਮਾ ਹਾਫ਼ਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)