ਸਿੱਧੂ ਮੂਸੇਵਾਲਾ ਦਾ ਨਵਾਂ ਤੇ ਪੁਰਾਣਾ ਘਰ ਦੇਖੋ

ਪ੍ਰਕਾਸ਼ਿਤ

ਮਾਨਸਾ ਦੇ ਪਿੰਡ ਮੂਸਾ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਨਵੇਂ ਘਰ ਅਤੇ ਪੁਰਾਣੇ ਘਰ ਵਿੱਚ ਕਿੰਨੀ ਦੂਰੀ ਹੈ, ਨਵਾਂ ਘਰ ਕਿਵੇਂ ਦਾ ਬਣਿਆ ਹੋਇਆ ਹੈ। ਇਸ ਬਾਰੇ ਦੱਸ ਰਹੇ ਹਨ ਬੀਬੀਸੀ ਸਹਿਯੋਗੀ ਸੁਰਿੰਦਰ ਮਾਨ। ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ।

ਮੂਸੇਵਾਲਾ ਨੂੰ ਘੇਰ ਕੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨਾ ਸਮੁੱਚੇ ਸਮਾਜ ਲਈ ਦੁੱਖਦਾਇਕ ਤੇ ਪ੍ਰੇਸ਼ਾਨੀ ਵਾਲਾ ਹੈ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾਵਾਂ ਵਧਾ ਦਿੱਤੀਆਂ ਹਨ।

ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ ਅਤੇ ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਵਰਗਾ ਦੌਰ ਮੁੜਨ ਦਾ ਡਰ ਤੇ ਸਹਿਮ ਪਾ ਦਿੱਤਾ ਹੈ।

ਵੀਡੀਓ- ਸੁਰਿੰਦਰ ਮਾਨ

ਐਡਿਟ- ਸਦਫ਼ ਖਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)