ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ: ਪੂਰੇ ਦਿਨ ਕੀ-ਕੀ ਹੋਇਆ
ਪ੍ਰਕਾਸ਼ਿਤ
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 3 ਦਿਨਾਂ ਦੇ ਰਿਮਾਂਡ ’ਤੇ ਭੇਜਿਆ ਗਿਆ ਹੈ। ਵਿਜੀਲੈਂਸ ਡਾਇਰੈਕਰ ਮੁਤਾਬਕ ਧਰਮਸੋਤ ਨੇ ਮੰਤਰੀ ਰਹਿਣ ਵੇਲੇ ਦਰਖ਼ਤਾਂ ਦੀ ਕਟਾਈ ਵਿੱਚ ਭ੍ਰਿਸ਼ਟਾਚਾਰ ਕੀਤਾ ਹੈ।
ਧਰਮਸੋਤ ਨੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਗ਼ਲਤ ਦੱਸਿਆ ਹੈ।
ਵਿਜੀਲੈਂਸ ਟੀਮ ਨੇ ਮੰਗਲਵਾਰ ਸਵੇਰ ਕਰੀਬ 3 ਵਜੇ ਧਰਮਸੋਤ ਨੂੰ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜਦੋਂ ਵਿਜੀਲੈਂਸ ਦੀ ਟੀਮ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਪਰਿਵਾਰ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
(ਰਿਪੋਰਟ – ਗੁਰਮਿੰਦਰ ਗਰੇਵਾਲ, ਐਡਿਟ – ਅਸਮਾ ਹਾਫ਼ਿਜ਼)