ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਦਸਤਾਰ ਦਾ ਲੰਗਰ ਦੇਖੋ

ਪ੍ਰਕਾਸ਼ਿਤ

ਇਹ ਦਸਤਾਰਾਂ ਮਾਨਸਾ ਦੀ ਅਨਾਜ ਮੰਡੀ ਵਿੱਚ ਬੰਨ੍ਹੀਆਂ ਜਾ ਰਹੀਆਂ ਹਨ। ਗਾਇਕ ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਮੌਕੇ ਇਹ ਉਪਰਾਲਾ ਕੀਤਾ ਗਿਆ ਹੈ। ਨੌਜਵਾਨਾਂ ਨੂੰ ਇੱਥੇ ਦਸਤਰਾ ਸਜਾ ਕੇ ਆਉਣ ਦੀ ਅਪੀਲ ਕੀਤੀ ਗਈ ਸੀ। ਜਿਨ੍ਹਾਂ ਨੇ ਪੱਗ ਨਹੀਂ ਬੰਨ੍ਹੀ ਸੀ ਉਨ੍ਹਾਂ ਸਿਰ ਦਸਤਾਰ ਸਜਾਈ ਗਈ।

ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਪੁਲਿਸ ਨੇ ਇਸ ਮਾਮਲੇ ਵਿੱਚ 8 ਗ੍ਰਿਫ਼ਤਾਰੀਆਂ ਕੀਤੀਆਂ ਹਨ। ਸਿੱਧੂ ਮੂਸੇਵਾਲਾ ਨੂੰ ਘੇਰ ਕੇ ਕਤਲ ਕੀਤਾ ਜਾਣਾ ਸਮੁੱਚੇ ਸਮਾਜ ਲਈ ਦੁੱਖਦਾਇਕ ਅਤੇ ਪ੍ਰੇਸ਼ਾਨੀ ਵਾਲਾ ਹੈ। ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ, ਕਬੱਡੀ ਖਿਡਾਰੀ ਨੰਗਲ ਅੰਬੀਆਂ ਤੇ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਦੌਰ ਦੇ ਮੁੜਨ ਦਾ ਸਹਿਮ ਪਾ ਦਿੱਤਾ ਹੈ।

ਰਿਪੋਰਟ- ਭਾਰਤ ਭੂਸ਼ਣ

ਐਡਿਟ- ਸਦਫ਼ ਖਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)