ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਵੇਲੇ 2.5 ਲੱਖ ਲੋਕਾਂ ਦੇ ਲੰਗਰ ਦੀ ਤਿਆਰੀ ਦੇਖੋ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਵੇਲੇ 2.5 ਲੱਖ ਲੋਕਾਂ ਦੇ ਲੰਗਰ ਦੀ ਤਿਆਰੀ
ਪ੍ਰਕਾਸ਼ਿਤ

ਗਾਇਕ ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਮਾਨਸਾ ਦੀ ਅਨਾਜ ਮੰਡੀ ਵਿੱਚ ਹੋਈ। ਇਸ ਮੌਕੇ ਲੰਗਰ ਦੀ ਸੇਵਾ ਐੱਸਜੀਪੀਸੀ ਵੱਲੋਂ ਨਿਭਾਈ ਗਈ। ਕਰੀਬ 2.5 ਲੱਖ ਲੋਕਾਂ ਲਈ ਲੰਗਰ ਦੀ ਤਿਆਰੀ ਕੀਤੀ ਗਈ।

ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 8 ਗ੍ਰਿਫ਼ਤਾਰੀਆਂ ਕੀਤੀਆਂ ਹਨ।

ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ, ਕਬੱਡੀ ਖਿਡਾਰੀ ਨੰਗਲ ਅੰਬੀਆਂ ਤੇ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਦੌਰ ਦੇ ਮੁੜਨ ਦਾ ਸਹਿਮ ਪਾ ਦਿੱਤਾ ਹੈ।

ਰਿਪੋਰਟ- ਸੁਰਿੰਦਰ ਮਾਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)