ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਟੇਜ ਤੋਂ ਅਪੀਲ ਕਰਦਿਆਂ ਅਗਲੇ ਕਦਮ ਬਾਰੇ ਦੱਸਿਆ

ਪ੍ਰਕਾਸ਼ਿਤ

ਮਾਨਸਾ ਦੀ ਅਨਾਜ ਮੰਡੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ ਸੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਟੇਜ ਤੋਂ ਕਈ ਗੱਲਾਂ ਕੀਤੀਆਂ।

ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਪੁਲਿਸ ਨੇ ਇਸ ਮਾਮਲੇ ਵਿੱਚ 8 ਗ੍ਰਿਫ਼ਤਾਰੀਆਂ ਕੀਤੀਆਂ ਹਨ।

ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਪੰਜਾਬ ਨੇ ਲੰਬਾ ਸਮਾਂ ਹਿੰਸਕ ਦੌਰ ਦੇਖਿਆ ਹੈ, ਕਬੱਡੀ ਖਿਡਾਰੀ ਨੰਗਲ ਅੰਬੀਆਂ ਤੇ ਮੂਸੇਵਾਲਾ ਵਰਗੇ ਕਤਲਾਂ ਨੇ ਪੰਜਾਬ ਦੇ ਲੋਕਾਂ ਅੱਗੇ ਉਸੇ ਦੌਰ ਦੇ ਮੁੜਨ ਦਾ ਸਹਿਮ ਪਾ ਦਿੱਤਾ ਹੈ।

ਵੀਡੀਓ- ANI, ਸੁਰਿੰਦਰ ਮਾਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)