ਸਿੱਧੂ ਮੂਸੇਵਾਲਾ ਦਾ ਜਿਸ ਥਾਂ ਕਤਲ ਹੋਇਆ, ਉੱਥੇ ਅੱਜ ਕੀ ਮਾਹੌਲ ਸੀ

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਦੇ ਜਿਸ ਥਾਂ ਕਤਲ ਹੋਇਆ ਸੀ, ਉੱਥੇ ਅੱਜ ਕੀ ਮਾਹੌਲ ਸੀ
ਪ੍ਰਕਾਸ਼ਿਤ

ਬੀਤੀ 29 ਮਈ ਨੂੰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਘੇਰ ਕੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੰਜਾਬ ਦੀ ਪੁਲਿਸ ਨੇ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਇੱਥੇ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾ ਵਧਾ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਜਾਰੀ ਹੈ ਅਤੇ ਹੁਣ ਤੱਕ ਇਸ ਸਬੰਧੀ ਪੁਲਿਸ ਵੱਲੋਂ 8 ਗ੍ਰਿਫ਼ਤਾਰੀਆਂ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿੱਚੋਂ ਚਾਰ ਸ਼ੂਟਰਾਂ ਦੀ ਪਛਾਣ ਦਾ ਵੀ ਦਾਅਵਾ ਕੀਤਾ ਗਿਆ ਹੈ।

ਰਿਪੋਰਟ- ਸੁਰਿੰਦਰ ਮਾਨ, ਬੀਬੀਸੀ ਸਹਿਯੋਗੀ

ਐਡਿਟ- ਅਸਮਾ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)