ਸਿੱਧੂ ਮੂਸੇਵਾਲਾ ਦੇ ਪਾਕ ਫੈਨ : 'ਸਰਹੱਦਾਂ ਨਹੀਂ ਬਦਲਦੀਆਂ ਪਰ ਦਿਲਾਂ ਦੀ ਸਾਂਝ ਕੌਣ ਤੋੜ ਸਕਦਾ ਹੈ'

ਵੀਡੀਓ ਕੈਪਸ਼ਨ, ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਵਿੱਚ ਕਿਵੇਂ ਕੀਤਾ ਜਾ ਰਿਹਾ ਹੈ ਯਾਦ
ਪ੍ਰਕਾਸ਼ਿਤ

ਪਾਕਿਸਤਾਨ ਦੇ ਪੰਜਾਬ ਵਿੱਚ ਮੰਡੀ ਬਹਾਊਦੀਨ ਵਿੱਚ ਜਿਹਲਮ ਦਰਿਆ ਕੰਢੇ ਪੈਂਦੇ ਪਿੰਡ ਸੁਹਾਵਾ ਵਿੱਚ ਬੀਬੀਸੀ ਪੱਤਰਕਾਰ ਅਲੀ ਕਾਜ਼ਮੀ ਪਹੁੰਚੇ। ਉਨ੍ਹਾਂ ਉਥੋਂ ਦੇ ਨੌਜਵਾਨਾਂ ਨਾਲ ਗੱਲਬਾਤ ਕੀਤੀ, ਤੇ ਜਾਣਿਆ ਕਿ ਉਹ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਿਵੇਂ ਯਾਦ ਕਰਦੇ ਹਨ।

ਭਾਰਤੀ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸੀ, ਬੀਤੀ 29 ਮਈ ਨੂੰ ਘੇਰ ਕੇ ਦਿਨ-ਦਿਹਾੜੇ ਉਨ੍ਹਾਂ ਦਾ ਭਾਰਤੀ ਪੰਜਾਬ ਦੇ ਮਾਨਸਾ ਵਿੱਚ ਕਤਲ ਕਰ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਭਾਰਤੀ ਪੰਜਾਬ ਦੀ ਪੁਲਿਸ ਜਿਵੇਂ ਗੈਂਗਵਾਰ ਨਾਲ ਜੋੜਿਆ ਹੈ, ਉਸ ਨੇ ਪਿਛਲੇ ਕੁਝ ਸਮੇਂ ਇੱਥੇ ਤੋਂ ਹੋ ਰਹੀਆਂ ਹਿੰਸਕ ਵਾਰਦਾਤਾਂ ਪ੍ਰਤੀ ਲੋਕਾਂ ਦੀ ਚਿੰਤਾ ਵਧਾ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਜਾਰੀ ਹੈ ਅਤੇ ਹੁਣ ਤੱਕ ਇਸ ਸਬੰਧੀ ਪੁਲਿਸ ਵੱਲੋਂ 8 ਗ੍ਰਿਫ਼ਤਾਰੀਆਂ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿੱਚੋਂ ਚਾਰ ਸ਼ੂਟਰਾਂ ਦੀ ਪਛਾਣ ਦਾ ਵੀ ਦਾਅਵਾ ਕੀਚਾ ਗਿਆ ਹੈ।

ਰਿਪੋਰਟ- ਅਲੀ ਕਾਜ਼ਮੀ, ਪਾਕਿਸਤਾਨ ਤੋਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)