ਗੋਲਡੀ ਬਰਾੜ: ਰੈੱਡ ਕਾਰਨਰ ਨੋਟਿਸ ਤੇ ਹਵਾਲਗੀ ਕੀ ਹੁੰਦੀ ਹੈ

ਪ੍ਰਕਾਸ਼ਿਤ

ਸੋਸ਼ਲ ਮੀਡੀਆ ਰਾਹੀਂ ਕਥਿਤ ਤੌਰ ਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖ਼ਿਲਾਫ਼ ਕੌਮਾਂਤਰੀ ਏਜੰਸੀ ਇੰਟਰਪੌਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।

ਹਾਂਲਾਂਕਿ, ਇਹ ਨੋਟਿਸ ਸਿੱਧੂ ਮੂਸੇਵਾਲਾ ਕੇਸ ਵਿੱਚ ਨਹੀਂ ਸਗੋਂ ਦੋ ਪੁਰਾਣੇ ਮਾਮਲਿਆਂ ਵਿੱਚ ਜਾਰੀ ਕੀਤਾ ਗਿਆ ਹੈ।ਪੰਜਾਬ ਪੁਲਿਸ ਵੱਲੋਂ ਸੀਬੀਆਈ ਨੂੰ ਇਹ ਨੋਟਿਸ ਜਾਰੀ ਕਰਨ ਲਈ ਗੁਜਾਰਿਸ਼ ਕੀਤੀ ਗਈ ਸੀ।ਪੁਲਿਸ ਮੁਤਾਬਕ ਗੋਲਡੀ ਬਰਾੜ ਇਸ ਵੇਲੇ ਕੈਨੇਡਾ ਵਿੱਚ ਰਹਿੰਦਾ ਹੈ। ਇਸ ਤੋਂ ਇਲਾਵਾ ਪੰਜਾਬ ਤੇ ਮਹਾਰਾਸ਼ਟਰ ਸਣੇ ਕਈ ਸੂਬਿਆਂ ਵਿੱਚ ਲੋੜੀਂਦੇ ਹਰਵਿੰਦਰ ਸਿੰਘ ਰਿੰਦਾ ਖ਼ਿਲਾਫ਼ ਵੀ ਰੈੱਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਪੁਲਿਸ ਮੁਤਾਬਕ ਕਥਿਤ ਤੌਰ ਤੇ ਰਿੰਦਾ ਇਸ ਵੇਲੇ ਪਾਕਿਸਤਾਨ ਵਿੱਚ ਹੈ।

ਰੈੱਡ ਕਾਰਨਰ ਨੋਟਿਸ ਤਹਿਤ ਜੇਕਰ ਗ੍ਰਿਫ਼ਤਾਰੀ ਹੋ ਜਾਂਦੀ ਹੈ, ਤਾਂ ਭਾਰਤ ਸਰਕਾਰ ਨੂੰ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਵਾਲਗੀ ਦੀ ਪ੍ਰਕਿਰਿਆ ਦਾ ਪਾਲਣ ਕਰਕੇ ਉਨ੍ਹਾਂ ਨੂੰ ਭਾਰਤ ਲਿਆਉਣਾ ਪਵੇਗਾ।

ਆਓ ਸਮਝਦੇ ਹਾਂ ਕਿ ਰੈੱਡ ਕਾਰਨਰ ਨੋਟਿਸ ਅਤੇ ਹਵਾਲਗੀ ਕੀ ਹੁੰਦੀ ਹੈ ਤੇ ਇਸਦੀ ਪ੍ਰਕਿਰਿਆ ਕੀ ਹੈ।

ਵੀਡੀਓ- ਪ੍ਰਿਅੰਕਾ ਧੀਮਾਨ

ਸ਼ੂਟ ਐਡਿਟ- ਦੇਵੇਸ਼ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)