You’re viewing a text-only version of this website that uses less data. View the main version of the website including all images and videos.
ਨੂਪੁਰ ਸ਼ਰਮਾ : ਪੈਗਬਰ ਮੁਹੰਮਦ ਬਾਰੇ ਕਥਿਤ ਟਿੱਪਣੀਆਂ ਦੇ ਵਿਰੋਧ ਵਿਚ ਹਿੰਸਕ ਮੁਜ਼ਾਹਰਿਆਂ ਤੋਂ ਬਾਅਦ ਕਈਆਂ ਦੇ ਘਰਾਂ ਉੱਤੇ ਬੁਲਡੋਜ਼ਰ ਫੇਰਿਆ
ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਮਗਰੋਂ ਹੋਏ ਪ੍ਰਦਰਸ਼ਨਾਂ ਤੇ ਹਿੰਸਕ ਝੜਪਾਂ ਦੇ ਮਾਮਲੇ ਵਿੱਚ ਯੂਪੀ ਪੁਲਿਸ ਨੇ ਹੁਣ ਤੱਕ 300 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਸਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਪ੍ਰਿਆਗਰਾਜ, ਕਾਨਪੁਰ ਤੇ ਸਹਾਰਨਪੁਰ ਵਿੱਚ ਕੁਝ ਲੋਕਾਂ ਨੂੰ ਮੁੱਖ ਮੁਲਜ਼ਮ ਦੱਸਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਦੇ ਘਰਾਂ ਉੱਤੇ ਬੁਲਡੋਜ਼ਰ ਚਲਾ ਦਿੱਤਾ ਹੈ।
ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਖ਼ਿਲਾਫ਼ ਕੀਤੀ ਕਥਿਤ ਟਿੱਪਣੀ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਮੁਜ਼ਾਹਰੇ ਕੀਤੇ ਗਏ ਸਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਤੇ ਪੱਛਮੀ ਬੰਗਾਲ ਵਿੱਚ ਹਿੰਸਾ ਭੜਕ ਗਈ ਸੀ। ਰਾਂਚੀ ਵਿੱਚ ਵੀ ਹਿੰਸਾ ਦੌਰਾਨ ਦੋ ਲੋਕਾਂ ਦੀ ਜਾਨ ਚਲੀ ਗਈ ਸੀ।
ਮੁਜ਼ਾਹਰਿਆਂ ਦੌਰਾਨ ਹੋਈ ਹਿੰਸਾ ਵਿੱਚ ਪ੍ਰਯਾਗਰਾਜ ਪੁਲਿਸ ਵੱਲੋਂ ਮੁੱਖ ਮੁਲਜ਼ਮ ਦੱਸੇ ਜਾ ਰਹੇ ਜਾਵੇਦ ਮੁਹੰਮਦ ਦੇ ਕਰੇਲੀ ਇਲਾਕੇ ਵਿਚਲੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ ਹੈ।
ਰਿਪੋਰਟ- ਅਨੰਤ ਝਣਾਣੇ, ਐਡਿਟ- ਦੇਵੇਸ਼ ਸਿੰਘ